05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਤੇ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਅਸ਼ਟਮੀ ’ਤੇ ਭਜਨ-ਕੀਰਤਨ ਸਮਾਗਮ

ਸਠਿਆਲਾ, 4 ਸਤੰਬਰ (ਜਗੀਰ ਸਿੰਘ ਸਫਰੀ)- ਸ੍ਰੀ ਕ੍ਰਿਸ਼ਨ ਅਤੇ ਸ਼ਿਵ ਮੰਦਿਰ ਸਠਿਆਲਾ ਵਿਖੇ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਪਵਿੱਤਰ ਤਿਉਹਾਰ ਮੁੱਖ ਸੇਵਾਦਾਰ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਸੰਗਤਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 05-09-2026
ਸਠਿਆਲਾ, 4 ਸਤੰਬਰ (ਜਗੀਰ ਸਿੰਘ ਸਫਰੀ)- ਸ੍ਰੀ ਕ੍ਰਿਸ਼ਨ ਅਤੇ ਸ਼ਿਵ ਮੰਦਿਰ ਸਠਿਆਲਾ ਵਿਖੇ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਪਵਿੱਤਰ ਤਿਉਹਾਰ ਮੁੱਖ ਸੇਵਾਦਾਰ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਸੰਗਤਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਿਰ ਦੇ ਪੁਜਾਰੀ ਓੁਪੇਂਦਰ ਕੁਮਾਰ ਨੇ ਸਮਾਗਮ ਦੌਰਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਧਾਰਮਿਕ ਪ੍ਰਸੰਗ ਸੰਗਤ ਨਾਲ ਸਾਂਝੇ ਕੀਤੇ ਗਏ ਤੇ ਭਜਨ-ਕੀਰਤਨ ਅਤੇ ਧਾਰਮਿਕ ਗੀਤਾਂ ਰਾਹੀਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਮੁੱਖ ਸੇਵਾਦਾਰ ਜਗਦੀਸ਼ ਕੁਮਾਰ ਨੇ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਨੁੱਖਤਾ ਨੂੰ ਸੱਚ, ਧਰਮ, ਪਿਆਰ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਤਿਉਹਾਰ ਮਿਲਜੁਲ ਕੇ ਮਨਾਉਂਦੇ ਹੋਏ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਚਾਹੀਦਾ ਹੈ। ਇਸ ਮੌਕੇ ਮੰਦਿਰ ਕਮੇਟੀ ਵਲੋਂ ਸੰਗਤਾਂ ਨੂੰ ਲੰਗਰ ਭੰਡਾਰੇ ਛਕਾਏ ਗਏ। ਸਮਾਗਮ ਦੇ ਅੰਤ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ’ਤੇ ਵਰਿੰਦਰ ਕੁਮਾਰ ਬੱਬੂ, ਫੁੰਮਣ ਸਿੰਘ, ਡਾ. ਰਾਜਪਾਲ ਸਲਵਾਨ, ਸਰਬਜੀਤ ਸਿੰਘ ਆੜ੍ਹਤੀ, ਭਜਨ ਸਿੰਘ, ਜੋਤੀ ਬੱਲ, ਅਕਾਸ਼ ਬੱਲ, ਸੁਖਚੈਨ ਸਿੰਘ, ਹਰੀਸ਼ ਕੁਮਾਰ, ਹੰਮਾਸ਼ੂ ਸਲਵਾਨ , ਕੁਲਦੀਪ ਸਿੰਘ ਮੱਲ੍ਹੀ,ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੂਰਾ ਸਕੂਲ ਦੀ ਮੁੱਖ ਅਧਿਆਪਕਾ ਸਮਿਤਾ ਸ਼ਰਮਾ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਮੋਟਰਾਂ ਵਾਲੀ ਬਿਜਲੀ ਦੇ ਪਾਵਰ ਕੱਟਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।