ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾ ਵਚਨਬੱਧ ਹਾਂ : ਤਲਬੀਰ ਸਿੰਘ ਗਿੱਲ
ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਥੋਂ ਨਾਲ ਲੱਗਦੇ ਪਿੰਡ ਸੁਪਾਰੀਵਿੰਡ ਵਿਖੇ ਲੋਕ ਮਿਲਣੀ ਦੌਰਾਨ ਸਰਪੰਚ, ਪੰਚ, ਮੁਹਤਬਰ ਅਤੇ ਪਿੰਡ ਵਾਸੀਆਂ ਨਾਲ ਨਿੱਘੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਨਣ ਮੌਕੇ ਸੰਬੋਧਨ ਕਰਦਿਆਂ ਕੀਤਾ।
ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਥੋਂ ਨਾਲ ਲੱਗਦੇ ਪਿੰਡ ਸੁਪਾਰੀਵਿੰਡ ਵਿਖੇ ਲੋਕ ਮਿਲਣੀ ਦੌਰਾਨ ਸਰਪੰਚ, ਪੰਚ, ਮੁਹਤਬਰ ਅਤੇ ਪਿੰਡ ਵਾਸੀਆਂ ਨਾਲ ਨਿੱਘੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਨਣ ਮੌਕੇ ਸੰਬੋਧਨ ਕਰਦਿਆਂ ਕੀਤਾ। ਗਿੱਲ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਵਿਸ਼ਵਾਸ਼ ਲਈ ਦਿਲੋਂ ਧੰਨਵਾਦ ਕੀਤਾ। ਗਿੱਲ ਨੇ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਹਲਕਾ ਮਜੀਠਾ ਵਿਚ ਵਿਕਾਸ ਕਾਰਜ ਰੁਕੇ ਸਨ ਜਾਂ ਅਧੂਰੇ ਸਨ ਜਦ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ ਵਿਕਾਸ ਕਾਰਜਾਂ ਵਿਚ ਤੇਜ਼ੀ ਆਈ ਹੈ ਅਤੇ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕਾਰਜ ਜੰਗੀ ਪੰਧਰ ’ਤੇ ਚੱਲ ਰਹੇ ਹਨ। ਗਿੱਲ ਨੇ ਅਗੇ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਹੋਣ ਤੇ ਖੁਸ਼ ਹਨ ਅਤੇ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਯਾਦਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਮਨਦੀਪ ਸਿੰਘ, ਦਲਬੀਰ ਸਿੰਘ, ਹਜ਼ਾਰਾ ਸਿੰਘ, ਜ਼ਸਬੀਰ ਸਿੰਘ, ਸ਼ਸਪਾਲ ਸਿੰਘ, ਰੌਸ਼ਨ ਮਸੀਹ, ਜ਼ਸਵਿੰਦਰ ਸਿੰਘ, ਵਿਜੇ ਮਸੀਹ, ਲਾਲ ਮਸੀਹ, ਰਾਮ ਲਾਲ ਸਾਬਕਾ ਸਰਪੰਚ, ਦੇਸ ਰਾਜ ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।