05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਦਾਣਾ ਮੰਡੀ ਅਜਨਾਲਾ ’ਚ 1509 ਤੇ 1692 ਬਾਸਮਤੀ ਦੀ ਆਮਦ ਸ਼ੁਰੂ

ਅਜਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ ਵਿਚ 1509 ਅਤੇ 1692 ਅਗੇਤੀ ਬਾਸਮਤੀ ਦੀ ਆਮਦ ਸ਼ੁਰੂ ਹੋਣ ਨਾਲ ਮੰਡੀ ਵਿਚ ਰੌਣਕਾਂ ਪਰਤ ਆਈਆਂ ਹਨ। ਅੱਜ ਆਈ ਫ਼ਸਲ ਦਾ ਭਾਅ 3921 ਰੁਪਏ ਪ੍ਰਤੀ ਕੁਇੰਟਲ ਤੱਕ ਰਿਹਾ।

ਅਜੀਤ ਡੈਸਕ 05-09-2026
ਅਜਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ ਵਿਚ 1509 ਅਤੇ 1692 ਅਗੇਤੀ ਬਾਸਮਤੀ ਦੀ ਆਮਦ ਸ਼ੁਰੂ ਹੋਣ ਨਾਲ ਮੰਡੀ ਵਿਚ ਰੌਣਕਾਂ ਪਰਤ ਆਈਆਂ ਹਨ। ਅੱਜ ਆਈ ਫ਼ਸਲ ਦਾ ਭਾਅ 3921 ਰੁਪਏ ਪ੍ਰਤੀ ਕੁਇੰਟਲ ਤੱਕ ਰਿਹਾ। ਪਿਛਲੇ ਸਾਲ ਹੜ੍ਹਾਂ ਦੀ ਮਾਰ ਝੱਲ ਚੁੱਕੇ ਕਿਸਾਨਾਂ ਲਈ ਸੀਜ਼ਨ ਦੀ ਸ਼ੁਰੂਆਤ ’ਤੇ ਮਿਲਿਆ ਚੰਗਾ ਭਾਅ ਰਾਹਤ ਦੀ ਖ਼ਬਰ ਹੈ। ਝੋਨੇ ਦੇ ਨਵੇਂ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਮੌਕੇ ਆੜ੍ਹਤੀਆਂ ਵਲੋਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਕੇ ਲੱਡੂ ਵੰਡੇ ਗਏ। ਇਸ ਮੌਕੇ ਆੜ੍ਹਤੀ ਕਪਿਲ ਅਜਨਾਲਾ ਵਲੋਂ ਮੰਡੀ ਵਿਚ ਬਾਸਮਤੀ ਲੈ ਕੇ ਆਏ ਪਹਿਲੇ ਤਿੰਨ ਕਿਸਾਨਾਂ ਨੂੰ ਪੱਗਾਂ ਅਤੇ ਲੱਡੂਆਂ ਦੇ ਡੱਬੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਆੜ੍ਹਤੀ ਮਨਜੀਤ ਸਿੰਘ ਬਾਠ, ਸਰਪੰਚ ਗੁਰਜੰਟ ਸਿੰਘ ਸਰਾਏ, ਕਪਿਲ ਅਜਨਾਲਾ ਅਤੇ ਮੇਜਰ ਸਿੰਘ ਸਰਾਏ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀਜ਼ਨ ਦੀ ਸ਼ੁਰੂਆਤ ਚੰਗੇ ਭਾਅ ਨਾਲ ਹੋਈ ਹੈ, ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲੀ ਹੈ। ਕਿਸਾਨ ਗੁਰਜੰਟ ਸਿੰਘ ਫੱਤੇਵਾਲ, ਸੁਖਚੈਨ ਸਿੰਘ ਗਿੱਲ ਅਤੇ ਗੁਰਚੇਤ ਸਿੰਘ ਢਿੱਲੋਂ ਸਮੇਤ ਹੋਰਨਾਂ ਕਿਸਾਨਾਂ ਨੇ ਵੀ ਚੰਗਾ ਭਾਅ ਮਿਲਣ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਕਿਸਾਨਾਂ ਨੂੰ ਕਾਫੀ ਮਾਰ ਪਈ ਸੀ, ਇਸ ਲਈ ਇਸ ਵਾਰ ਵਧੀਆ ਕੀਮਤ ਦੀ ਉਮੀਦ ਹੈ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪ੍ਰਾਈਵੇਟ ਖ਼ਰੀਦਦਾਰ ਸਨੀ ਕੁੰਦਰਾ ਨੇ ਕਿਹਾ ਕਿ ਬਾਸਮਤੀ ਦੇ ਸੀਜ਼ਨ ਦੀ ਸ਼ੁਰੂਆਤ ’ਤੇ ਭਾਅ ਵਧੀਆ ਚੱਲ ਰਿਹਾ ਹੈ। ਝੋਨੇ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਮੁਕੰਮਲ- ਸੰਦੀਪ ਸਿੰਘ ਰਿਆੜ ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸੰਦੀਪ ਸਿੰਘ ਰਿਆੜ ਨੇ ਦੱਸਿਆ ਕਿ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਮੰਡੀ ਵਿਚ ਨਵੇਂ ਸ਼ੈੱਡਾਂ ਤੋਂ ਇਲਾਵਾ ਰੌਸ਼ਨੀ, ਛਾਂ ਤੇ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਨੇ ਵੱਖ-ਵੱਖ ਕੇਸਾਂ ’ਚ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਸੁੱਚਾ ਸਿੰਘ ਗੱਗੋਮਾਹਲ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।