ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਮਨਾਇਆ ਅਧਿਆਪਕ ਦਿਵਸ
ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਸਨਮਾਨ ਤੇ ਧੰਨਵਾਦ ਵਜੋਂ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆਂ।
ਅਜੀਤ ਡੈਸਕ
06-09-2026