06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਗਰਾਊਂਡ ਪੱਧਰ ਦੇ ਮਸਲੇ ਹੱਲ ਕਰ ਰਹੀ : ਤਲਬੀਰ ਗਿੱਲ

ਜੈਂਤੀਪੁਰ, 5 ਸਤੰਬਰ (ਭੁਪਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਚਾਚੋਵਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਮਸਲਿਆਂ ਬਾਰੇ ਇੰਚਾਰਜ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ।

ਅਜੀਤ ਡੈਸਕ 06-09-2026
ਜੈਂਤੀਪੁਰ, 5 ਸਤੰਬਰ (ਭੁਪਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਚਾਚੋਵਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਮਸਲਿਆਂ ਬਾਰੇ ਇੰਚਾਰਜ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਤਲਬੀਰ ਸਿੰਘ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ’ਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ। ਪਿੰਡਾਂ ਦੇ ਵਿਕਾਸ, ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਲੋਕਾਂ ਦੀ ਸੇਵਾ ਨੂੰ ਪਹਿਲ ਦੇਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼ੀਤਲ ਸਿੰਘ ਸਰਪੰਚ, ਤਰਸੇਮ ਸਿੰਘ ਗਿੱਲ, ਬਜਿੰਦਰ ਸਿੰਘ ਮੈਂਬਰ, ਸ਼ਿਵਰਾਜ ਸਿੰਘ ਬਾਠ ਭੀਲੋਵਾਲ, ਸੁਖਪਾਲ ਸਿੰਘ ਮੈਂਬਰ, ਸ਼ਮਸ਼ੇਰ ਸਿੰਘ ਸ਼ੇਰਾ, ਜਾਇਬੀਰ ਸਿੰਘ, ਕਰਮਬੀਰ ਸਿੰਘ ਤਲਵੰਡੀ, ਹਿੰਦਾ ਤਲਵੰਡੀ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਜੀਠੀਆ ਨੇ ਮੋਹਨਜੀਤ ਸਿੰਘ ਸੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀ... ਅਗਲੀ ਖ਼ਬਰ 1.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਨਾਜ ਮੰਡੀ ਕੁਕੜਾਂਵਾਲਾ ਦੇ ਸ਼ੈੱਡ ਦਾ ਡਾ. ਸੋਨੀਆ ਮਾਨ ਨੇ ਕੀਤਾ ਉਦਘਾਟਨ ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।