06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖਾਲਸਾ ਅਕੈਡਮੀ ਮਹਿਤਾ ਵਿਖੇ ਅੱਜ ਹੋਵੇਗਾ ‘ਵਿਦਿਆ ਜੋਤ ਸਨਮਾਨ’ ਸਮਾਗਮ

ਚੌਂਕ ਮਹਿਤਾ, 5 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੇ ਮੰਤਵ ਨਾਲ ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ (ਆਇਸਾ) ਵਲੋਂ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ ਚੌਕ ਦੇ ਸਹਿਯੋਗ ਨਾਲ ਅੱਜ 6 ਸਤੰਬਰ ਨੂੰ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਵਿਸ਼ੇਸ਼ ‘ਵਿਦਿਆ ਜੋਤ’ ਸਮਾਗਮ ਕਰਵਾਇਆ ਜਾ ਰਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਥਾਲਸਾ ਭਿੰਡਰਾਂਵਲਿਆਂ ਦੀ ਯੋਗ ਅਗਵਾਈ ਹੇਠ ਹੋਣ ਵਾਲੇ ਇਸ ਸਮਾਗਮ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਤੋਂ 200 ਦੇ ਕਰੀਬ ਪਹੁੰਚ ਰਹੇ ਨਾਮੀ ਪ੍ਰਿੰਸੀਪਲ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਅਜੀਤ ਡੈਸਕ 06-09-2026
ਚੌਂਕ ਮਹਿਤਾ, 5 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੇ ਮੰਤਵ ਨਾਲ ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ (ਆਇਸਾ) ਵਲੋਂ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ ਚੌਕ ਦੇ ਸਹਿਯੋਗ ਨਾਲ ਅੱਜ 6 ਸਤੰਬਰ ਨੂੰ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਵਿਸ਼ੇਸ਼ ‘ਵਿਦਿਆ ਜੋਤ’ ਸਮਾਗਮ ਕਰਵਾਇਆ ਜਾ ਰਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਥਾਲਸਾ ਭਿੰਡਰਾਂਵਲਿਆਂ ਦੀ ਯੋਗ ਅਗਵਾਈ ਹੇਠ ਹੋਣ ਵਾਲੇ ਇਸ ਸਮਾਗਮ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਤੋਂ 200 ਦੇ ਕਰੀਬ ਪਹੁੰਚ ਰਹੇ ਨਾਮੀ ਪ੍ਰਿੰਸੀਪਲ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਮਾਲਾਡਾ ਉਂਚੇਚੇ ਤੌਰ ‘ਤੇ ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਮਜੀਠੀਆ ਨੇ ਮੋਹਨਜੀਤ ਸਿੰਘ ਸੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ ਪਿੰਡ ਮੱਧੀਪੁਰਾ ਵਿਖੇ ਅਕਾਲੀ ਵਰਕਰਾਂ ਦੀ ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।