07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਬੱਚਿਆਂ ਤੋਂ ਵੀ ਸਿੱਖਦਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ–ਡਾ. ਸੁਰੇਸ਼ ਕੁਮਾਰ

ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ) : ਅਧਿਆਪਕ ਦਿਵਸ ਮੌਕੇ ਮਨੋਹਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਉਂਦਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੋਚ, ਸ਼ਖ਼ਸੀਅਤ ਅਤੇ ਭਵਿੱਖ ਨੂੰ ਦਿਸ਼ਾ ਦਿੰਦਾ ਹੈ ।

ਡਾਕਟਰ ਸੁਰੇਸ਼ ਕੁਮਾਰ ਅਤੇ ਦੂਸਰੇ ਅਧਿਆਪਕ ਅਧਿਆਪਕ ਦਿਵਸ ਮੌਕੇ ਜਾਣਕਾਰੀ ਦਿੰਦੇ ਹੋਏ। ( ਤਸਵੀਰ ਅੰਮ੍ਰਿਤ ਪਾਲ ਸਿੰਘ) 07-09-2026
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ) : ਅਧਿਆਪਕ ਦਿਵਸ ਮੌਕੇ ਮਨੋਹਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਉਂਦਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੋਚ, ਸ਼ਖ਼ਸੀਅਤ ਅਤੇ ਭਵਿੱਖ ਨੂੰ ਦਿਸ਼ਾ ਦਿੰਦਾ ਹੈ । ਉਨ੍ਹਾਂ ਕਿਹਾ ਕਿ 5 ਸਤੰਬਰ ਮਹਾਨ ਅਧਿਆਪਕ ਅਤੇ ਦਾਰਸ਼ਨਿਕ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਹੈ, ਜਿਨ੍ਹਾਂ ਦੀ ਸੋਚ ਅੱਜ ਵੀ ਅਧਿਆਪਕਾਂ ਲਈ ਪ੍ਰੇਰਣਾਦਾਇਕ ਹੈ। ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਅਧਿਆਪਕ ਨੂੰ ਬੱਚਿਆਂ ਦੇ ਸਵਾਲਾਂ ਤੋਂ ਨਾਰਾਜ਼ ਹੋਣ ਦੀ ਬਜਾਏ ਉਨ੍ਹਾਂ ਦੀ ਜਗਿਆਸਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆ ਪਾਸ ਕਰਨ ਲਈ ਨਹੀਂ, ਸਗੋਂ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪੜ੍ਹਾਈ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਚੈਨਪੁਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹੰਗਾਮੀ ਮੀਟਿੰਗ 100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਵਾ... ਅਗਲੀ ਖ਼ਬਰ ਦਾਣਾ ਮੰਡੀ ਨੇੜਿਓਂ ਨਾਜਾਇਜ਼ ਕਬਜ਼ੇ ਹਟਾਏ ਜਾਣ ’ਤੇ ਆੜ੍ਹਤੀਆਂ ਨੇ ਕੀਤਾ ਨਗਰ ਪ੍ਰਧਾਨ ਸੰਜੀਵ ਭੰਡਾਰੀ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।