07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੈਟਰਨ ਵੈੱਲਫੇਅਰ ਆਰਗਨਾਈਜ਼ੇਸ਼ਨ ਵਲੋਂ ਕੀਤੀ ਅਹਿਮ ਮੀਟਿੰਗ

ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਵਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਲਈ ਅੱਜ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਪ੍ਰਧਾਨ ਹਰੀਸਿਮਰਨ ਸਿੰਘ ਸੰਧੂ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 07-09-2026
ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਵਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਲਈ ਅੱਜ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਪ੍ਰਧਾਨ ਹਰੀਸਿਮਰਨ ਸਿੰਘ ਸੰਧੂ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਕਿਸੇ ਸਾਬਕਾ ਸੈਨਿਕ ਜਾਂ ਫ਼ੌਜੀ ਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ, ਹੱਕਾਂ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਲੈਣ ਸਮੇਂ ਆਉਂਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਵੈਟਰਨ ਵੈੱਲਫੇਅਰ ਆਰਗਨਾਈਜ਼ੇਸ਼ਨ ਦੀ ਟੀਮ ਵੱਲੋਂ ਪਿੰਡੋ-ਪਿੰਡ ਜਾ ਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ, ਵੈੱਲਫੇਅਰ ਸਕੀਮਾਂ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ । ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰੀਸਿਮਰਨ ਸਿੰਘ ਸੰਧੂ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੇਵਾ ਲਈ ਆਪਣਾ ਕੀਮਤੀ ਸਮਾਂ ਅਤੇ ਜੀਵਨ ਸਮਰਪਿਤ ਕੀਤਾ ਹੈ, ਇਸ ਲਈ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਸੰਸਥਾ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਸੂਬਾ ਪ੍ਰਧਾਨ ਸੂਬੇਦਾਰ ਮੇਜਰ ਦਿਲਬਾਗ ਸਿੰਘ, ਕੈਪਟਨ ਜਸਵੰਤ ਸਿੰਘ, ਸੂਬੇਦਾਰ ਸੁਰਜਨ ਸਿੰਘ ਧਾਰੀਵਾਲ ਕਲੇਰ, ਗੁਰਦੇਵ ਸਿੰਘ ਬਾਜਵਾ ਪੀ.ਆਰ.ਓ. ਅਜਨਾਲਾ, ਨਵਦੀਪ ਸਿੰਘ ਅਜਨਾਲਾ, ਜਗਤਾਰ ਸਿੰਘ ਅਜਨਾਲਾ, ਹਰਜਿੰਦਰ ਸਿੰਘ ਦੁਧਰਾਏ, ਗੁਰਪ੍ਰੀਤ ਸਿੰਘ, ਸਿਤਾਰਾ ਸਿੰਘ ਗੁਜਰਪੁਰਾ, ਬਲਜੀਤ ਸਿੰਘ, ਬੀਬੀ ਬਲਜੀਤ ਕੌਰ ਮਹਿਲਾ ਵਿੰਗ ਬਲਾਕ ਪ੍ਰਧਾਨ ਅਜਨਾਲਾ ਅਤੇ ਸਰਬਜੀਤ ਕੌਰ ਜੌਂਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਹਰ ਸਹੂਲਤ ਨੂੰ ਘਰ-ਘਰ ਪਹੁੰਚਾਇਆ ਜਾਵੇਗਾ: ਡਾਹਰੀਕੇ ਅਗਲੀ ਖ਼ਬਰ ਬ੍ਰਿਗੇਡੀਅਰ ਗਰੁੱਪ ਕਮਾਂਡਰ ਕੁਲਬੀਰ ਸਿੰਘ ਵਲੋਂ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।