07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਸਰਕਾਰ ਦੀ ਹਰ ਸਹੂਲਤ ਨੂੰ ਘਰ-ਘਰ ਪਹੁੰਚਾਇਆ ਜਾਵੇਗਾ: ਡਾਹਰੀਕੇ

ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਐੱਸ.

ਅਜੀਤ ਡੈਸਕ 07-09-2026
ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਅਮਰਬੀਰ ਸਿੰਘ ਡਾਹਰੀਕੇ ਨੇ ਪਿੰਡਾ ਡਾਹਰੀਕੇ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾ ਕੇ ਹਰ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿਵਾਇਆ ਜਾਵੇਗਾ। ਡਾਹਰੀਕੇ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਾਰਟੀ ਵਰਕਰ ਵੀ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ ਡਾਹਰੀਕੇ, ਜਗਰੂਪ ਸਿੰਘ ਡਾਹਰੀਕੇ ਆਦਿ ਆਗੂ ਹਾਜਰ ਸਨ।
ਪਿਛਲੀ ਖ਼ਬਰ ਕਿਸਾਨ-ਪੈਨਸ਼ਨਰ ਏਕਤਾ ਨਾਲ ਪੰਜਾਬ ਪੈਨਸ਼ਨ ਯੂਨੀਅਨ ਤਹਿਸੀਲ ਅਜਨਾਲਾ ਦਾ ਸੰਘਰਸ਼ ਹੋਇਆ ਹੋਰ ਮਜ਼ਬੂਤ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੈਟਰਨ ਵੈੱਲਫੇਅਰ ਆਰਗਨਾਈਜ਼ੇਸ਼ਨ ਵਲੋਂ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।