07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਜੀਵਨ ਸਿੰਘ ਦਾ 365ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਕੋਟਲਾ ਬਥੁੰਨਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ।

ਗੁਰਦੁਆਰਾ ਸਾਹਿਬ ਵਿਖੇ ਕੀਰਤਨੀ ਜਥਾ ਰਸਭਿੰਨਾ ਕੀਰਤਨ ਕਰਦਾ ਹੋਇਆ ਨਾਲ ਵਿਕਰਮਜੀਤ ਸਿੰਘ ਵਿੱਕੀ ਕੋਟਲਾ ਤੇ ਹੋਰ ਸੰਗਤਾਂ । ਤਸਵੀਰ : ਹਰਜਿੰਦਰ ਸਿੰਘ ਕਲੇਰ 07-09-2026
ਟਾਂਗਰਾ, 6 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਕੋਟਲਾ ਬਥੁੰਨਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ। ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥੇ ਵਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਬੁਲਾਰਿਆਂ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਕੀਤੀਆਂ ਧਾਰਮਿਕ ਤੇ ਸਮਾਜਿਕ ਸੇਵਾਵਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਅਤੇ ਸਿਮਰਨ ਨਾਲ ਧਾਰਮਿਕ ਮਾਹੌਲ ਬਣਿਆ ਰਿਹਾ।
ਪਿਛਲੀ ਖ਼ਬਰ ਤਿੰਨ ਰੋਜ਼ ਮੇਲਾ ਘਰਾਟਾਂ ਦਾ 24, 25 ਅਤੇ 26 ਨੂੰ - ਪ੍ਰਧਾਨ ਗੁਰਦੀਪ ਸਿੰਘ ਰਈਆ ਅਗਲੀ ਖ਼ਬਰ ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।