07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਨਮਾਨ ਵਿਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਨਮਾਨ ਵਿਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਗਮ ਦੌਰਾਨ ਐੱਮ.ਡੀ. ਸ: ਕੁਲਬੀਰ ਸਿੰਘ ਮਾਨ ਅਤੇ ਪ੍ਰਿੰਸੀਪਲ ਮੈਡਮ ਹਰਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਤੋਂ ਜੀਵਨ ਵਿੱਚ ਸਹੀ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸਕੂਲ ਵੱਲੋਂ ‘ਬੈਸਟ ਟੀਚਰ’ ਪਲਕਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਐਮ.ਡੀ. ਕੁਲਬੀਰ ਸਿੰਘ ਅਤੇ ਪ੍ਰਿੰਸੀਪਲ ਮੈਡਮ ਹਰਵਿੰਦਰ ਕੌਰ ਨੇ ਸਨਮਾਨਿਤ ਅਧਿਆਪਕ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਰੰਘਰੇਟਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਲੱਖੂਵਾਲ ਵਿਖੇ ਅਨੇਕਾਂ ਪਰਿਵਾਰ ਕਾਂਗਰਸ ਦੇ ਬੇੜੇ ’ਚ ਹੋਏ ਸਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।