08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਪ ਸਰਕਾਰ ਜੋ ਕਿ ਹੁਣ ਕੁਝ ਮਹੀਨਿਆਂ ਦੀ ਮਹਿਮਾਨ- ਮਜੀਠੀਆ

ਜੇਠੂਵਾਲ, 7 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਆਗੂ ਹਰਦਿਆਲ ਸਿੰਘ ਭੱਟੀ ਲੁੱਧੜ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ 2027 ਦੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕਰਨ ਮੌਕੇ ਕਿਹਾ ਕਿ ਇਕ ਪਾਸੇ ਸਰਕਾਰ ਪੰਜਾਬ ਵਿਚ ਬਿਜਲੀ ਦੇ ਕੋਈ ਵੀ ਕੱਟ ਨਾ ਲੱਗਣ ਬਾਰੇ ਬਿਆਨਬਾਜ਼ੀ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਹੁਣ ਵੀ ਪਿੰਡਾਂ ’ਚ ਅਣ ਐਲਾਨੇ ਕੱਟ ਲੱਗ ਰਹੇ ਹਨ ਜਦ ਕਿ ਸੰਬੰਧਤ ਮੰਤਰੀ ਕਹਿ ਰਿਹਾ ਹੈ ਕਿ ਕੋਲੇ ਦੀ ਘਾਟ ਕਾਰਨ ਕੱਟ ਲੱਗ ਰਹੇ ਹਨ ਜਿਸ ਨਾਲ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਜੋ ਕਿ ਹੁਣ ਕੁਝ ਮਹੀਨਿਆਂ ਦੀ ਮਹਿਮਾਨ ਹੈ ਇਸ ਨੂੰ ਚੱਲਦਾ ਕਰਨ ਲਈ ਸੂਬੇ ਦੇ ਲੋਕ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਅਤੇ ਬੇਸਬਰੀ ਨਾਲ 2027 ਦੀਆਂ ਚੋਣਾਂ ਦੀ ਉਡੀਕ ਵਿਚ ਬੈਠੇ ਹਨ ਅਤੇ ਇਸ ਵਾਰ ਪੰਜਾਬ ਦੀ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ।

ਅਜੀਤ ਡੈਸਕ 08-09-2026
ਜੇਠੂਵਾਲ, 7 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਆਗੂ ਹਰਦਿਆਲ ਸਿੰਘ ਭੱਟੀ ਲੁੱਧੜ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ 2027 ਦੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕਰਨ ਮੌਕੇ ਕਿਹਾ ਕਿ ਇਕ ਪਾਸੇ ਸਰਕਾਰ ਪੰਜਾਬ ਵਿਚ ਬਿਜਲੀ ਦੇ ਕੋਈ ਵੀ ਕੱਟ ਨਾ ਲੱਗਣ ਬਾਰੇ ਬਿਆਨਬਾਜ਼ੀ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਹੁਣ ਵੀ ਪਿੰਡਾਂ ’ਚ ਅਣ ਐਲਾਨੇ ਕੱਟ ਲੱਗ ਰਹੇ ਹਨ ਜਦ ਕਿ ਸੰਬੰਧਤ ਮੰਤਰੀ ਕਹਿ ਰਿਹਾ ਹੈ ਕਿ ਕੋਲੇ ਦੀ ਘਾਟ ਕਾਰਨ ਕੱਟ ਲੱਗ ਰਹੇ ਹਨ ਜਿਸ ਨਾਲ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਜੋ ਕਿ ਹੁਣ ਕੁਝ ਮਹੀਨਿਆਂ ਦੀ ਮਹਿਮਾਨ ਹੈ ਇਸ ਨੂੰ ਚੱਲਦਾ ਕਰਨ ਲਈ ਸੂਬੇ ਦੇ ਲੋਕ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਅਤੇ ਬੇਸਬਰੀ ਨਾਲ 2027 ਦੀਆਂ ਚੋਣਾਂ ਦੀ ਉਡੀਕ ਵਿਚ ਬੈਠੇ ਹਨ ਅਤੇ ਇਸ ਵਾਰ ਪੰਜਾਬ ਦੀ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ। ਉਨ੍ਹਾਂ ਅਖ਼ੀਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰ ਬਰ ਤਿਆਰ ਰਹਿਣ। ਇਸ ਮੌਕੇ ਲਖਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਮੇਜਰ ਸ਼ਿਵਚਰਨ ਸਿੰਘ ਸਿਵੀ, ਗਗਨਦੀਪ ਸਿੰਘ ਭਕਨਾ, ਸਾਬਕਾ ਸਰਪੰਚ ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਮੱਖਣ ਸਿੰਘ ਹਰੀਆ, ਡਾ. ਦੀਦਾਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਅਜੀਤ ਸਿੰਘ ਸੇਵਾ ਮੁਕਤ ਬਲਾਕ ਸਿੱਖਿਆ ਅਫਸਰ, ਸਤਿੰਦਰ ਸਿੰਘ ਭੱਟੀ, ਪੰਚ ਰਾਜਵਿੰਦਰ ਸਿੰਘ ਸੋਨੂੰ, ਸੋਨੂੰ ਭਗਤ, ਪ੍ਰਤਾਪ ਸਿੰਘ, ਸੁਖਪਿੰਦਰ ਸਿੰਘ, ਡਾ. ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਭੱਟੀ, ਗੁਰਮੀਤ ਸਿੰਘ ਟੋਨੀ, ਠੇਕੇਦਾਰ ਜੋਗਿੰਦਰ ਸਿੰਘ, ਮਾਸਟਰ ਪਾਲ ਸਿੰਘ, ਨਿਰਵੈਲ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਸ਼ਾਮਲ ਸਨ।
ਪਿਛਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਵਿਖੇ ਸਿੱਖਿਆ ਦੇ ਸਿਤਾਰਿਆਂ ਨੂੰ ਮਿਲਿਆ ‘ਵਿਦਿਆ ਜੋਤ’ ਸਨਮਾਨ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ 10 ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।