08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਨ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕੇ– ਬੀਬੀ ਹਰਪ੍ਰੀਤ ਕੌਰ ਖ਼ਾਲਸਾ

ਚਵਿੰਡਾ ਦੇਵੀ, 7 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਕਿਸੇ ਵੀ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਅਜਿਹੇ ਠੋਸ ਕਦਮ ਨਹੀਂ ਚੁੱਕੇ, ਜਿਹੜੇ ਮਾਨ ਸਰਕਾਰ ਨੇ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸਸ਼ਕਤੀਕਰਨ, ਸਿੱਖਿਆ, ਸਿਹਤ ਅਤੇ ਸਮਾਜਿਕ ਸੁਰੱਖਿਆ ਨੂੰ ਪਹਿਲ ਦਿੱਤੀ ਹੈ।

ਬੀਬੀ ਹਰਪ੍ਰੀਤ ਕੌਰ ਖਾਲਸਾ 08-09-2026
ਚਵਿੰਡਾ ਦੇਵੀ, 7 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਕਿਸੇ ਵੀ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਅਜਿਹੇ ਠੋਸ ਕਦਮ ਨਹੀਂ ਚੁੱਕੇ, ਜਿਹੜੇ ਮਾਨ ਸਰਕਾਰ ਨੇ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸਸ਼ਕਤੀਕਰਨ, ਸਿੱਖਿਆ, ਸਿਹਤ ਅਤੇ ਸਮਾਜਿਕ ਸੁਰੱਖਿਆ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਸਨਮਾਨ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਵੱਲ ਇਕ ਇਤਿਹਾਸਕ ਪਹਿਲ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲੇਗਾ।ਬੀਬੀ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਨੂੰ ਹਰ ਖੇਤਰ ਵਿਚ ਬਰਾਬਰੀ ਦੇ ਮੌਕੇ ਦੇਣ ਲਈ ਵਚਨਬੱਧ ਹੈ । ਉਨ੍ਹਾਂ ਹਲਕੇ ਦੀਆਂ ਮਹਿਲਾਵਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜਰਮਨ ’ਚ ਜਾਨ ਗੁਆਉਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 20 ਦਿਨਾਂ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ ਅਗਲੀ ਖ਼ਬਰ ਸਿਵਲ ਹਸਪਤਾਲ ਅਜਨਾਲਾ ’ਚ ‘ਚੋਰਾਂ ਦਾ ਰਾਜ’, ਟੀ.ਬੀ ਚੈੱਕ ਕਰਨ ਵਾਲੀ ਲੱਖਾਂ ਦੀ ਮਸ਼ੀਨ ਲੈ ਗਏ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।