11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨੀਂਹ ਪੱਥਰ ਰੱਖਣਗੇ – ਗਿੱਲ

ਕੱਥੂਨੰਗਲ , ਚਵਿੰਡਾ ਦੇਵੀ, 10 ਸਤੰਬਰ (ਦਲਵਿੰਦਰ ਸਿੰਘ ਰੰਧਾਵਾ/ ਸਤਪਾਲ ਸਿੰਘ ਢੱਡੇ )-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਤਲਵੰਡੀ ਦਸੰਧਾ ਸਿੰਘ ਵਿਖੇ ਜਥੇਦਾਰ ਪ੍ਰੇਮ ਸਿੰਘ ਕੈਨੇਡਾ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਦੇ ਨਾਲ ਇਕ ਪ੍ਰਭਾਵਸ਼ਾਲੀ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਹਲਕਾ ਮਜੀਠਾ ਦੇ ਆਮ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 11-09-2026
ਕੱਥੂਨੰਗਲ , ਚਵਿੰਡਾ ਦੇਵੀ, 10 ਸਤੰਬਰ (ਦਲਵਿੰਦਰ ਸਿੰਘ ਰੰਧਾਵਾ/ ਸਤਪਾਲ ਸਿੰਘ ਢੱਡੇ )-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਤਲਵੰਡੀ ਦਸੰਧਾ ਸਿੰਘ ਵਿਖੇ ਜਥੇਦਾਰ ਪ੍ਰੇਮ ਸਿੰਘ ਕੈਨੇਡਾ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਦੇ ਨਾਲ ਇਕ ਪ੍ਰਭਾਵਸ਼ਾਲੀ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਹਲਕਾ ਮਜੀਠਾ ਦੇ ਆਮ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਰ ਕੋਨੇ ਤੱਕ ਵਿਕਾਸ ਕਾਰਜ ਪਹੁੰਚਾਏ ਜਾਣਗੇ । ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਰਕਰਾਂ ਵਲੋਂ ਲੋਕ ਮਿਲਣੀ ਰਾਹੀਂ ਪਿੰਡ-ਪਿੰਡ ਜਾ ਕੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਤਿੰਦਰ ਸਿੰਘ ਤਲਵੰਡੀ ਦਸੰਧਾ ਸਿੰਘ ,ਗੁਰਦੇਵ ਸਿੰਘ ਚੇਅਰਮੈਨ, ਬਲਬੀਰ ਸਿੰਘ ਬੋਪਾ ਰਾਏ,ਪਰਮਿੰਦਰ ਸਿੰਘ ਰਮਾਣਾ ਚੱਕ, ਹਰਭੇਜ ਸਿੰਘ, ਸ਼ਿਵਰਾਜ ਸਿੰਘ ਭੀਲੋਵਾਲ, ਜੋਬਨ ਸਿੰਘ ਦੁਧਾਲਾ,ਅਜੈਬ ਸਿੰਘ ਮਾਂਗਾ ਸਰਾਏ,ਬਲਜਿੰਦਰ ਸਿੰਘ ਐਮਪੀ, ਗੁਰਪ੍ਰੀਤ ਸਿੰਘ ਮੈਂਬਰ, ਸੇਰਾ ਸਿੰਘ, ਕੁਲਵੰਤ ਸਿੰਘ,ਹਰਪਾਲ ਸਿੰਘ,ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ ਨੰਬਰਦਾਰ, ਜਸਬੀਰ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ, ਜਗਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਗਾਲਬ ਤਹਿਸੀਲ ਅਜਨਾਲਾ-ਲੋਪੋਕੇ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਪਿੰਡ ਕੁੱਤੀਵਾਲ ਵਿਖੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।