11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 2027 ਦੀ ਉਡੀਕ ਕਰ ਰਹੇ –ਮਜੀਠੀਆ

ਜੇਠੂਵਾਲ, 10 ਸਤੰਬਰ ( ਮਿੱਤਰ ਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਬੇਸਬਰੀ ਨਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ । ਉਕਤ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੁੱਧੜ ਵਿਖੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 11-09-2026
ਜੇਠੂਵਾਲ, 10 ਸਤੰਬਰ ( ਮਿੱਤਰ ਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਬੇਸਬਰੀ ਨਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ । ਉਕਤ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੁੱਧੜ ਵਿਖੇ ਗੱਲਬਾਤ ਦੌਰਾਨ ਕੀਤਾ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੀ ਹੈ ਜੇਕਰ ਕੋਈ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਤਾਂ ਉਸ ਦਾ ਮੂੰਹ ਬੰਦ ਕਰਨ ਲਈ ਸਰਕਾਰ ਆਪਣਾ ਜਬਰ ਕਰਨ ਵਿਚ ਕੋਈ ਕਸਰ ਨਹੀਂ ਛੱਡਦੀ ਜਿਸ ਕਰਕੇ ਇਸ ਸਰਕਾਰ ਦੇ ਰਾਜ ਅੰਦਰ ਮੁਲਾਜ਼ਮਾਂ ਸਮੇਤ ਹਰੇਕ ਵਰਗ ਨਾਲ ਸੰਬੰਧਿਤ ਲੋਕ ਤੰਗ ਆ ਚੁੱਕੇ ਹਨ ਜਿਸ ਕਰਕੇ ਆਪ ਸਰਕਾਰ ਦਾ ਭੋਗ ਪੈ ਚੁੱਕਾ ਹੈ । ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸ਼ਰ, ਸਾਬਕਾ ਸਰਪੰਚ ਸੁਖਜੀਤ ਸਿੰਘ, ਹਰਦਿਆਲ ਸਿੰਘ ਭੱਟੀ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਜਸਪਾਲ ਸਿੰਘ, ਮੈਨੇਜਰ ਜਗਰੂਪ ਸਿੰਘ ਮਜੀਠਾ, , ਮੱਖਣ ਸਿੰਘ ਹਰੀਆਂ, ਡਾ. ਦੀਦਾਰ ਸਿੰਘ, ਅਜੀਤ ਸਿੰਘ ਸਾਬਕਾ ਬਲਾਕ ਸਿੱਖਿਆ ਅਫਸਰ, ਪ੍ਰਧਾਨ ਅਮਰੀਕ ਸਿੰਘ, ਪੰਚ ਬਲਜਿੰਦਰ ਸਿੰਘ, ਪੰਚ ਰਾਜਵਿੰਦਰ ਸਿੰਘ ਸੋਨੂ ਭੱਟੀ, ਪ੍ਰਧਾਨ ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਟੋਨੀ, ਮਨਪ੍ਰੀਤ ਸਿੰਘ ਭੱਟੀ, ਪ੍ਰਤਾਪ ਸਿੰਘ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਵਿਖੇ ਲਾਈਫ ਸਟਾਇਲ ਡੇਅ ਮਨਾਇਆ ਅਗਲੀ ਖ਼ਬਰ ਮਜੀਠਾ ਹਲਕੇ ਦਾ ਐੱਸ. ਸੀ. ਭਾਈਚਾਰਾ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਸਮਰੱਥ –ਰਾਜ ਕੁਮਾਰ ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।