13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਾਨਾਂਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ

ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਆਪਣੇ ਹੱਕ ਵਿਚ ਕਰ ਰਹੇ ਹਨ । ਜਿਸ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਂਵਾਲਾ ਦੇ ਕਈ ਪਰਿਵਾਰ ਸਿਆਸੀ ਪਾਰਟੀਆਂ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ ਹਨ।

ਅਜੀਤ ਡੈਸਕ 13-09-2026
ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਆਪਣੇ ਹੱਕ ਵਿਚ ਕਰ ਰਹੇ ਹਨ । ਜਿਸ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਂਵਾਲਾ ਦੇ ਕਈ ਪਰਿਵਾਰ ਸਿਆਸੀ ਪਾਰਟੀਆਂ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ ਹਨ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮਨਿਹਾਲੀਆ ਪਰਿਵਾਰ ਦੇ ਮੁੱਖੀ ਬਲਦੇਵ ਸਿੰਘ, ਅਜੀਤ ਸਿੰਘ, ਜੈਮਲ ਸਿੰਘ, ਬਲਕਾਰ ਸਿੰਘ, ਦਲਬੀਰ ਸਿੰਘ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨੂੰ ਅਪਣਾਉਂਦੇ ਹੋਏ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਦੀ ਅਗਵਾਈ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋ ਥਾਂਦੇ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ । ਇਸ ਮੌਕੇ ਮਿਲਖਾ ਸਿੰਘ ਚੈਨਪੁਰ, ਸ਼ਿਵ ਕੁਮਾਰ ਚੁਗਾਵਾਂ, ਜੋਗਾ ਸਿੰਘ ਠੱਠਾ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਚੌਥੀ ਬੱਸ ਰਵਾਨਾ ਅਗਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।