15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਸੰਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਸਤੰਬਰ (ਰਾਜਨ)-ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 16 ਸਤੰਬਰ, ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਦਾ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਸੰਬੰਧੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਪ੍ਰੋਗਰਾਮ ਉਲੀਕੇ ਗਏ ।

ਅਜੀਤ ਡੈਸਕ 15-09-2026
ਬਾਬਾ ਬਕਾਲਾ ਸਾਹਿਬ, 14 ਸਤੰਬਰ (ਰਾਜਨ)-ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 16 ਸਤੰਬਰ, ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਦਾ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਸੰਬੰਧੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਪ੍ਰੋਗਰਾਮ ਉਲੀਕੇ ਗਏ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਕਿ ਐਤਕੀਂ ਪਹਿਲੀ ਵਾਰ ਇਹ ਨਗਰ ਕੀਰਤਨ 16 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਰਾਤ ਨੁੰ ਵਿਸ਼ਰਾਮ ਕਰੇਗਾ । ਉਪਰੰਤ 17 ਸਤੰਬਰ ਨੂੰ ਇੱਥੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ । ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਟੈਂਟ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਸੁਪਰਵਾਈਜਰ ਸਤਵਿੰਦਰ ਸਿੰਘ ਧਿਆਨਪੁਰ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਢਾਡੀ ਹਰਪ੍ਰੀਤ ਸਿੰਘ ਜੇਠੂਵਾਲ, ਪ੍ਰਚਾਰਕ ਮਨਜਿੰਦਰ ਸਿੰਘ ਅਠਵਾਲ, ਕੰਵਲਜੀਤ ਸਿੰਘ ਗਗੜੇਵਾਲ, ਵਿਰਸਾ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾਂ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਸੁਖਜੀਤ ਸਿੰਘ ਦੌਲ਼ੋ ਨੰਗਲ, ਤੇ ਹੋਰ ਸਟਾਫ ਮੌਜੂਦ ਸੀ ।
ਪਿਛਲੀ ਖ਼ਬਰ ਝੋਨੇ ਦੇ ਖ਼ਰੀਦ ਪ੍ਰਬੰਧਾਂ ਵਿਚ ਨਾਕਾਮ ਰਹੀ ਸਰਕਾਰ, ਮੰਡੀਆਂ ਵਿਚ ਰੁਲ ਰਿਹਾ ਹੈ ਕਿਸਾਨ- ਅਮਰਜੀਤ ਸਿੰਘ ਕਾਲੇਕੇ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਗਰਨੇਡ ਹਮਲੇ ਦਾ ਮਾਮਲਾ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।