15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਸਬੰਧੀ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਈ ਮੀਟਿੰਗ

ਕੱਥੂਨੰਗਲ, 14 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਸੰਬੰਧੀ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘਸਿਆਲਕਾ, ਗੁਰਦੁਆਰਾ ਮੈਨੇਜਰ ਜਗਰੂਪ ਸਿੰਘ ਮਜੀਠਾ, ਪ੍ਰਚਾਰਕ ਬਲਵੰਤ ਸਿੰਘ ਐਨਾਕੋਟ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ। ਖਾਲਸਾ ਮਾਰਚ ਸੰਬੰਧੀ ਗੱਲਬਾਤ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਮੈਨੇਜਰ ਜਗਰੂਪ ਸਿੰਘ ਮਜੀਠਾ ਨੇ ਦੱਸਿਆ ਕਿ ਮੀਰੀ-ਪੀਰੀ ਖ਼ਾਲਸਾ ਮਾਰਚ 17 ਸਤੰਬਰ ਨੂੰ ਸਵੇਰੇ 9 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਅਜੀਤ ਡੈਸਕ 15-09-2026
ਕੱਥੂਨੰਗਲ, 14 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਸੰਬੰਧੀ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘਸਿਆਲਕਾ, ਗੁਰਦੁਆਰਾ ਮੈਨੇਜਰ ਜਗਰੂਪ ਸਿੰਘ ਮਜੀਠਾ, ਪ੍ਰਚਾਰਕ ਬਲਵੰਤ ਸਿੰਘ ਐਨਾਕੋਟ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ। ਖਾਲਸਾ ਮਾਰਚ ਸੰਬੰਧੀ ਗੱਲਬਾਤ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਮੈਨੇਜਰ ਜਗਰੂਪ ਸਿੰਘ ਮਜੀਠਾ ਨੇ ਦੱਸਿਆ ਕਿ ਮੀਰੀ-ਪੀਰੀ ਖ਼ਾਲਸਾ ਮਾਰਚ 17 ਸਤੰਬਰ ਨੂੰ ਸਵੇਰੇ 9 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਡਾਲਾ ਅਤੇ ਸਿਆਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ਾਲਸਾ ਮਾਰਚ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਰਾਜਬੀਰ ਸਿੰਘ ਮਜੀਠਾ, ਪ੍ਰਚਾਰਕ ਦਿਲਬਾਗ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ, ਗੁਰਮੁੱਖ ਸਿੰਘ ਅਤੇ ਢਾਡੀ ਗੁਰਮੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਮਨਜੀਤ ਕੌਰ ਸਾਬਕਾ ਸਰਪੰਚ ਲੋਹਗੜ ਨੂੰ ਸ਼ਰਧਾਂਲੀਆਂ ਅਗਲੀ ਖ਼ਬਰ ਪਿੰਡ ਵਣੀਏਕੇ ਵਿਖੇ ਪੁਲੀ ’ਤੇ ਬੈਠਣ ਨੂੰ ਲੈ ਕੇ ਹੋਈ ਖੂਨੀ ਝੜਪ ਘਰ ਦੀ ਭੰਨਤੋੜ ਅਤੇ ਅੰਗਹੀਣ ਔਰਤ ਦੀ ਕੁੱਟਮਾਰ ਦੇ ਲੱਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।