18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਸਜਾਇਆ ਬਰਾਤ ਰੂਪੀ ਨਗਰ ਕੀਰਤਨ ਬੀਤੀ ਦੇਰ ਰਾਤ ਨੂੰ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ ਤੇ ਅੱਜ ਸਵੇਰੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਅਗਲੇ ਪੜਾਅ (ਗੁ: ਕੰਧ ਸਾਹਿਬ, ਬਟਾਲਾ) ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

ਅਜੀਤ ਡੈਸਕ 18-09-2026
ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਸਜਾਇਆ ਬਰਾਤ ਰੂਪੀ ਨਗਰ ਕੀਰਤਨ ਬੀਤੀ ਦੇਰ ਰਾਤ ਨੂੰ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ ਤੇ ਅੱਜ ਸਵੇਰੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਅਗਲੇ ਪੜਾਅ (ਗੁ: ਕੰਧ ਸਾਹਿਬ, ਬਟਾਲਾ) ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਉਪਰੰਤ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ, ਜ: ਅਮਰਜੀਤ ਸਿੰਘ ਭਲਾਈਪੁਰ, ਜ: ਸੁਰਜੀਤ ਸਿੰਘ ਤੁਗਲਵਾਲਾ, ਜ: ਗੁਰਿੰਦਰਪਾਲ ਸਿੰਘ ਗੋਰਾ (ਚਾਰੋਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਮਨਜਿੰਦਰ ਸਿੰਘ ਹੀਰਾ ਨੇ ਨਰਸਿੰਙਾ ਦੀ ਸੇਵਾ ਨਿਭਾਈ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਅਵਤਾਰ ਸਿੰਘ ਕਾਰ ਸੇਵਾ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹ ਆਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਵਲੋਂ ਬਾਬਾ ਬਲਕਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਬਾਬਾ ਅਵਤਾਰ ਸਿੰਘ ਬੱਬੂ, ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ ਵਾਲੇ ਤੇ ਹੋਰ ਵੱਡੀ ਗਿਣਤੀ ’ਚ ਸੰਗਤ ਮੌਜੂਦ ਸੀ।
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਆਏ ਬਰਾਤ ਰੂਪੀ ਨਗਰ ਕੀਰਤਨ ਦਾ ਮਹਿਤਾ ਚੌਂਕ ਵਿਖੇ ਸੰਗਤਾਂ ਵਲੋਂ ਸਵਾਗਤ ਅਗਲੀ ਖ਼ਬਰ 28 ਦੀ ਰੈਲੀ ਸੰਬੰਧੀ ਰਾਣਾ ਲੋਪੋਕੇ ਵਲੋਂ ਛੀਨਾ ਕਰਮ ਸਿੰਘ ਦੇ ਅਕਾਲੀ ਵਰਕਰਾਂ ਨਾਲ ਵਿਚਾਰ ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।