18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਇੰਪਲਾਈਜ਼ ਫੈਡਰੇਸ਼ਨ (ਚਾਹਲ) ਵਲੋਂ ਐਕਸੀਅਨ ਅਰੁਣਦੀਪ ਸਿੰਘ ਸਿੱਧੂ ਸਨਮਾਨਿਤ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਮੰਡਲ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਮੰਡਲ ਵਿਖੇ ਹਾਲ ਹੀ ਵਿਚ ਤਾਇਨਾਤ ਹੋਏ ਐਕਸੀਅਨ ਇੰਜੀਨੀਅਰ ਅਰੁਣਦੀਪ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐਕਸੀਅਨ ਇੰਜੀ: ਅਰੁਣਦੀਪ ਸਿੰਘ ਸਿੱਧੂ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਅਜੀਤ ਡੈਸਕ 18-09-2026
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਮੰਡਲ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਮੰਡਲ ਵਿਖੇ ਹਾਲ ਹੀ ਵਿਚ ਤਾਇਨਾਤ ਹੋਏ ਐਕਸੀਅਨ ਇੰਜੀਨੀਅਰ ਅਰੁਣਦੀਪ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐਕਸੀਅਨ ਇੰਜੀ: ਅਰੁਣਦੀਪ ਸਿੰਘ ਸਿੱਧੂ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਨੇ ਐਕਸੀਅਨ ਇੰਜੀ: ਅਰੁਣਦੀਪ ਸਿੰਘ ਸਿੱਧੂ ਨੂੰ ਵੀ ਭਰੋਸਾ ਦਵਾਇਆ ਕਿ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਪੂਰਾ ਸਾਥ ਦਿੱਤਾ ਜਾਵੇਗਾ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਸਕੱਤਰ ਪ੍ਰਭਜੋਤ ਸਿੰਘ, ਗੁਰਨਾਮ ਸਿੰਘ ਆਰ.ਏ. ਜਸਤਰਵਾਲ, ਤਸਬੀਰ ਸਿੰਘ, ਸਰਬਜੀਤ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਮਸੀਹ, ਰਮਨਦੀਪ ਕੌਰ, ਨਵਦੀਪ ਕੌਰ ਆਰ.ਏ. ਅਜਨਾਲਾ, ਸ਼ਰਨਜੀਤ ਸਿੰਘ ਐੱਚ.ਡੀ.ਐੱਸ. ਅਤੇ ਮੁਸਕਾਨ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀ ਫੁੱਟਬਾਲ ਟੀਮ ਦਾ ਪਹਿਲਾ ਸਥਾਨ ਅਗਲੀ ਖ਼ਬਰ ਸਾਂਝਾ ਐਕਸ਼ਨ ਫਰੰਟ ਨੇ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਸਮਰਥਨ ਦੇਣ ਉਪਰੰਤ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।