19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਟੈਕਨਾਲੋਜੀ ਜਾਗਰੂਕਤਾ ਸੈਸ਼ਨ ਕਰਵਾਇਆ

ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ. ਏ.

ਏ. ਐੱਸ. ਆਈ. ’ਤੇ ਗੋਲੀਆਂ ਚਲਾ ਕੇ ਕੀਤਾ ਹਮਲਾ ਕਾਇਰਤਾ ਦਾ ਪ੍ਰਤੀਕ- ਗੁਰਿੰਦਰ ਸਿੰਘ ਸਾਬੀ 19-09-2026
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ. ਏ. ਵੀ. ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਰੂਸਾ 2.0 ਗ੍ਰਾਂਟ ਤਹਿਤ ਇਕ ਟੈਕਨਾਲੋਜੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਪ੍ਰੋਗਰਾਮ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਅਤੇ ਰੂਸਾ 2.0 ਕੋਆਰਡੀਨੇਟਰ ਪ੍ਰੋ. ਹਰਮਿੰਦਰ ਸਿੰਘ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਇਹ ਸੈਸ਼ਨ ਪਾਹੁਲਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਅਤੇ ਬੀ.ਟੈਕ. ਮਕੈਨੀਕਲ ਇੰਜੀਨੀਅਰਿੰਗ ਅਤੇ ਐਮ. ਟੈਕ. (ਏ.ਆਈ. ਅਤੇ ਰੋਬੋਟਿਕਸ ਇੰਜੀਨੀਅਰਿੰਗ) ਦੇ ਵਿਦਿਆਰਥੀਆਂ ਦੁਆਰਾ ਲਗਾਇਆ ਗਿਆ। 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਉਨ੍ਹਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ, ਯੂ. ਏ. ਵੀ., ਡਰੋਨ ਅਤੇ ਸਾਫਟਵੇਅਰ ਡਿਵੈਲਪਮੈਂਟ ਵਰਗੀਆਂ ਉੱਭਰ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਇੰਟਰਐਕਟਿਵ ਸੈਸ਼ਨ ਦਾ ਉਦੇਸ਼ ਤਕਨੀਕੀ ਜਾਗਰੂਕਤਾ ਵਿਕਸਤ ਕਰਨਾ, ਨਵੀਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਉੱਭਰ ਰਹੇ ਤਕਨੀਕੀ ਖੇਤਰਾਂ ਵਿਚ ਭਵਿੱਖ ਦੇ ਕਰੀਅਰ ਦੇ ਮੌਕਿਆਂ ਤੋਂ ਜਾਣੂੰ ਕਰਵਾਉਣਾ ਸੀ। ਸਕੂਲ ਦੇ ਪ੍ਰਿੰਸੀਪਲ ਮੁਕੇਸ਼ ਗੁਪਤਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਦੀ ਸਰਗਰਮੀ ਨਾਲ ਖੋਜ ਕਰਨ, ਆਪਣੀ ਨਵੀਨਤਾਕਾਰੀ ਸੋਚ ਨੂੰ ਪਾਲਣ ਅਤੇ ਭਵਿੱਖ ਲਈ ਹੁਨਰਾਂ ਨਾਲ ਲੈਸ ਹੋਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਅਰਦਾਸ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ. ਆਈ. ਇਨ ਮਾਰਕੀਟਿੰਗ’ ’ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।