22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਹੱਦੀ ਪਿੰਡ ਧੰਗਈ ਦੇ ਨੌਜਵਾਨਾਂ ਨੇ ਪਿੰਡ ਨੂੰ ਸਾਫ ਸੁਥਰਾ ਰੱਖਣ ਦਾ ਜਿੰਮਾ ਚੁੱਕਿਆ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਧੰਗਈ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ, ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਨੂੰ ਸਾਫ ਸੁਥਰਾ ਰੱਖਣ ਦਾ ਜਿੰਮਾ ਉਠਾਇਆ। ਨੌਜਵਾਨਾਂ ਪਿੰਡ ਦੀਆਂ ਗਲੀਆਂ, ਨਾਲੀਆਂ, ਸਕੂਲ ਆਦਿ ਨੂੰ ਸਾਫ ਸੁਥਰਾ ਰੱਖਣ ਲਈ ਅਭਿਆਨ ਚਲਾਇਆ ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।

ਅਜੀਤ ਡੈਸਕ 22-09-2026
ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਧੰਗਈ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ, ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਨੂੰ ਸਾਫ ਸੁਥਰਾ ਰੱਖਣ ਦਾ ਜਿੰਮਾ ਉਠਾਇਆ। ਨੌਜਵਾਨਾਂ ਪਿੰਡ ਦੀਆਂ ਗਲੀਆਂ, ਨਾਲੀਆਂ, ਸਕੂਲ ਆਦਿ ਨੂੰ ਸਾਫ ਸੁਥਰਾ ਰੱਖਣ ਲਈ ਅਭਿਆਨ ਚਲਾਇਆ ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਤੇ ਪਿੰਡ ਦੇ ਨੌਜਵਾਨਾਂ ਨੇ ਕਿਹਾ ਕਿ ਸਰਕਾਰਾਂ ਵਲੋਂ ਗ੍ਰਾਂਟਾਂ ਦੇ ਰੂਪ ਵਿਚ ਰਾਸ਼ੀ ਜਾਰੀ ਕਰਕੇ ਗ੍ਰਾਮ ਪੰਚਾਇਤਾਂ ਤੇ ਹੋਰ ਸੰਸਥਾਵਾਂ ਰਾਹੀ ਪਿੰਡਾਂ ਦੇ ਲੋਕਾਂ ਦੀ ਸਹੂਲਤ ਵਾਸਤੇ ਗਲੀਆਂ, ਨਾਲੀਆਂ ਨੂੰ ਪੱਕਿਆਂ ਕੀਤਾ ਜਾਂਦਾ ਹੈ ਜੇਕਰ ਉਨ੍ਹਾਂ ਦੀ ਸਮੇਂ ਸਿਰ ਸਫਾਈ ਨਾ ਕੀਤੀ ਜਾਵੇ ਤਾਂ ਵਾਧੂ ਪਾਣੀ ਗਲੀਆਂ ਵਿਚ ਚਿੱਕੜ ਦਾ ਰੂਪ ਧਾਰਨ ਕਰ ਜਾਂਦਾ ਹੈ। ਪਿੰਡ ਧੰਗਈ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਇਲਾਕੇ ਭਰ ਵਿਚ ਸਰਾਹਨਾ ਕੀਤਾ ਜਾ ਰਹੀ ਹੈ । ਇਸ ਮੌਕੇ ਜਸਪਾਲ ਸਿੰਘ ਡੇਅਰੀ ਵਾਲੇ, ਪੀਤਮ ਸਿੰਘ, ਸੁਖਚੈਨ ਸਿੰਘ, ਸੁਖਵੰਤ ਸਿੰਘ, ਸਾਬਕਾ ਸਰਪੰਚ ਪੂਰਨ ਸਿੰਘ, ਬਚਿੱਤਰ ਸਿੰਘ, ਰੁਪਿੰਦਰ ਸਿੰਘ, ਕਰਨਜੀਤ ਸਿੰਘ, ਸਾਜਨ ਪਾਲ ਸਿੰਘ, ਜਗਜੀਤ ਸਿੰਘ, ਸੁਖਬੀਰ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਆਦਿ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਪਿੰਡ ਡੇਹਰੀਵਾਲ ਦੇ ਛੇ ਨੌਜਵਾਨ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਸੇਂਟ ਫਰਾਂਸਿਸ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿਚ ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।