ਅਕਾਲੀ ਦਲ ਦੀਆਂ ਰੈਲੀਆਂ ’ਚ ਵੱਡੇ ਇਕੱਠਾਂ ਨੇ ’27 ’ਚ ਸਰਕਾਰ ਬਣਨ ਦਾ ਦਿੱਤਾ ਸਬੂਤ – ਗਨੀਵ ਮਜੀਠੀਆ
ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ’ਚ ਪੰਜਾਬ ਬਚਾਓ ਤਹਿਤ ਹੋ ਰਹੀਆਂ ਅਕਾਲੀ ਦਲ ਦੀਆਂ ਵਿਸ਼ਾਲ ਰੈਲੀਆਂ ’ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠਾਂ ਨੇ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕਾਂ ਨੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਬੂਤ ਦੇ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਹਲਕੇ ਦੇ ਪਿੰਡ ਲੁਧੜ ਵਿਖੇ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਸੁਖਜੀਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ।
ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ’ਚ ਪੰਜਾਬ ਬਚਾਓ ਤਹਿਤ ਹੋ ਰਹੀਆਂ ਅਕਾਲੀ ਦਲ ਦੀਆਂ ਵਿਸ਼ਾਲ ਰੈਲੀਆਂ ’ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠਾਂ ਨੇ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕਾਂ ਨੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਬੂਤ ਦੇ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਹਲਕੇ ਦੇ ਪਿੰਡ ਲੁਧੜ ਵਿਖੇ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਸੁਖਜੀਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ। ਬੀਬਾ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਜੋ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆਂ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਹੁਣ ਤੋਂ ਹੀ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਅਖਬਾਰੀ ਬਿਆਨਬਾਜੀ ਤੱਕ ਸੀਮਤ ਹੈ ਜਦੋਂ ਹੁਣ ਲੋਕਾਂ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਬੇਸਬਰੀ ਨਾਲ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਮੇਜਰ ਸ਼ਿਵਚਰਨ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਰਕੇਸ ਪਰਾਸ਼ਰ, ਸਾਬਕਾ ਸਰਪੰਚ ਸੁਖਜੀਤ ਸਿੰਘ, ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ, ਅਜੀਤ ਸਿੰਘ ਸਾਬਕਾ ਬਲਾਕ ਸਿੱਖਿਆ ਅਫਸਰ, ਪ੍ਰਧਾਨ ਅਮਰੀਕ ਸਿੰਘ, ਪੰਚ ਰਾਜਵਿੰਦਰ ਸਿੰਘ ਸੋਨੂ ਭੱਟੀ, ਹਰਜਿੰਦਰ ਸਿੰਘ ਸਾਬਕਾ ਪੰਚ, ਸੋਨੂ ਭਗਤ, ਗੁਰਮੀਤ ਸਿੰਘ ਟੋਨੀ, ਪ੍ਰਤਾਪ ਸਿੰਘ, ਜਗਜੀਤ ਸਿੰਘ, ਚਰਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਰਜਵੰਤ ਕੌਰ, ਰਾਜਵਿਦਰ ਕੌਰ, ਕੁਲਜੀਤ ਕੌਰ, ਰਜਿੰਦਰ ਕੌਰ, ਕਵਲਜੀਤ ਕੌਰ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਬਚਿੱਤਰ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।