26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਜੱਸਾ ਸਿੰਘ ਰਾਮਗੜ੍ਹੀਆ ਭਵਨ, ਈਸਟ ਮੋਹਨ ਨਗਰ ਵਿਖੇ ਹੋਈ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 13ਵਾਂ ਗੁਰਮਤਿ ਸਮਾਗਮ ਰਾਮਗੜ੍ਹੀਆ ਭਾਈਚਾਰੇ ਦੀ ਸੰਸਥਾ ਭਾਈਬੰਦੀ ਰਜਿ . ਦੇ ਸਹਿਯੋਗ ਨਾਲ ਸ: ਜੱਸਾ ਸਿੰਘ ਰਾਮਗੜ੍ਹੀਆ ਭਵਨ, ਈਸਟ ਮੋਹਨ ਨਗਰ ਵਿਖੇ ਸਜਾਇਆ ਗਿਆ।

ਅਜੀਤ ਡੈਸਕ 26-09-2026
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 13ਵਾਂ ਗੁਰਮਤਿ ਸਮਾਗਮ ਰਾਮਗੜ੍ਹੀਆ ਭਾਈਚਾਰੇ ਦੀ ਸੰਸਥਾ ਭਾਈਬੰਦੀ ਰਜਿ . ਦੇ ਸਹਿਯੋਗ ਨਾਲ ਸ: ਜੱਸਾ ਸਿੰਘ ਰਾਮਗੜ੍ਹੀਆ ਭਵਨ, ਈਸਟ ਮੋਹਨ ਨਗਰ ਵਿਖੇ ਸਜਾਇਆ ਗਿਆ। ਇਸ ਦੌਰਾਨ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਉਂਕਾਰ ਸਿੰਘ ਅਤੇ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਜਥਿਆਂ ਨੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈਬੰਦੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਜਥਿਆਂ ਤੇ ਕਥਾਵਾਚਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸ: ਕੁਲਵੰਤ ਸਿੰਘ ਸਹਿਮੀ ਪ੍ਰਧਾਨ, ਸੁਖਵਿੰਦਰ ਸਿੰਘ ਘਟੌੜੇ, ਭਾਈ ਸੁਖਪ੍ਰੀਤ ਸਿੰਘ, ਪ੍ਰੀਤਮ ਸਿੰਘ ਕਲਸੀ, ਮਨਜੀਤ ਸਿੰਘ ਸੌਂਦ, ਨਵਤੇਜ ਸਿੰਘ, ਲਵ ਸਿੰਘ, ਹਰਮਨਜੀਤ ਸਿੰਘ, ਗੁਰਬਖਸ਼ ਸਿੰਘ ਬੇਦੀ, ਲਾਲ ਸਿੰਘ ਮੈਨੇਜਰ, ਨਿਸ਼ਾਨ ਸਿੰਘ ਇੰਸਪੈਕਟਰ, ਸੰਤੋਖ ਸਿੰਘ ਸੋਖੀ, ਪਲਵਿੰਦਰ ਸਿੰਘ ਵਿਰਦੀ, ਚਮਕੌਰ ਸਿੰਘ, ਬਲਦੇਵ ਸਿੰਘ, ਹਰਦੀਪ ਸਿੰਘ, ਹਰਮੋਹਿੰਦਰ ਸਿੰਘ ਪਨੇਸਰ, ਕਰਨੈਲ ਸਿੰਘ ਵਿਰਦੀ, ਭੋਲਾ ਸਿੰਘ ਧੰਜਲ, ਜਰਨੈਲ ਸਿੰਘ ਭੂਈ ਤੇ ਅਵਤਾਰ ਸਿੰਘ ਪਦਮ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਰਾਮਗੜੀਆ ਭਾਈਚਾਰੇ ਦੇ ਆਗੂ ਤੇ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 26 ਸਤੰਬਰ, ਸ਼ਨੀਵਾਰ। ਸਥਾਨ : ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ (ਟਾਹਲੀ ਸਾਹਿਬ) ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ।
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਸਾਈਬਰ ਸੁਰੱਖਿਆ ’ਤੇ ਆਧਾਰਿਤ ਸਮਰੱਥਾ ਨਿਰਮਾਣ ਪ੍ਰੋਗਰਾਮ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਡਾ. ਸ਼ਿਵਿੰਦਰ ਸਿੰਘ ਸੰਧੂ ਮੈਮੋਰੀਅਲ ਕੱਪ 2026 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।