28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਿੰਡੀ ਸੈਦਾਂ ’ਚ ਵੋਟਰ ਸੂਚੀਆਂ ਦੇ ਮੁੱਦੇ ’ਤੇ ਪ੍ਰਦਰਸ਼ਨ –ਲੋਕਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਭਿੰਡੀ ਸੈਦਾਂ ਵਿਖੇ ਵੋਟਰ ਸੂਚੀਆਂ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਇਲਾਕੇ ਦੇ ਸੈਂਕੜੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਨੂੰ ਬਾਜ਼ਾਰ ਵਿਚ ਚੁੱਕ ਕੇ ਰੋਸ ਮਾਰਚ ਕੀਤਾ ਅਤੇ ਬਾਅਦ ਵਿਚ ਚੌਕ ਵਿਚ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 28-09-2026
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਭਿੰਡੀ ਸੈਦਾਂ ਵਿਖੇ ਵੋਟਰ ਸੂਚੀਆਂ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਇਲਾਕੇ ਦੇ ਸੈਂਕੜੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਨੂੰ ਬਾਜ਼ਾਰ ਵਿਚ ਚੁੱਕ ਕੇ ਰੋਸ ਮਾਰਚ ਕੀਤਾ ਅਤੇ ਬਾਅਦ ਵਿਚ ਚੌਕ ਵਿਚ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦੋਸ਼ ਲਗਾਇਆ ਕਿ ਵੋਟਰ ਸੂਚੀਆਂ ਦੀ ਸੋਧ ਦੌਰਾਨ ਆਮ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿਚ ਵੋਟਾਂ ਕੱਟੇ ਜਾਣ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਨਾ ਬਣਨ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਵੋਟਰ ਸੂਚੀਆਂ ਨਾਲ ਸੰਬੰਧਿਤ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ । ਇਸ ਮੌਕੇ ਨਵਗਠਿਤ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਭਿੰਡੀ ਸੈਦਾਂ ਦੇ ਪ੍ਰਧਾਨ ਮਨਜੀਤ ਸਿੰਘ, ਮੀਤ ਪ੍ਰਧਾਨ ਅੰਗਰੇਜ਼ ਸਿੰਘ ਅਤੇ ਭੋਲਾ ਸਿੰਘ, ਸਕੱਤਰ ਬਾਗਾ ਸਿੰਘ, ਵਿੱਤ ਸਕੱਤਰ ਕੁਲਵੰਤ ਸਿੰਘ, ਪ੍ਰਚਾਰ ਸਕੱਤਰ ਅਮਨ ਸਿੰਘ ਅਤੇ ਸਹਿ-ਸਕੱਤਰ ਅਮਨਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨਾਲ ਜੁੜੇ ਵੋਟਰ ਸੂਚੀ ਦੇ ਮੁੱਦਿਆਂ ਨੂੰ ਲੈ ਕੇ ਉਹ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਕਰਨੈਲ ਸਿੰਘ ਭਿੰਡੀ ਸੈਦਾਂ, ਦੇਸਾ ਸਿੰਘ ਭਿੰਡੀ ਔਲਖ, ਜੱਗਾ ਸਿੰਘ ਡੱਲਾ, ਅਮਰਜੀਤ ਸਿੰਘ, ਮਹਿਣ ਸਿੰਘ ਭਿੰਡੀ ਸੈਦਾਂ, ਹਰਨੇਕ ਸਿੰਘ ਨੇਪਾਲ, ਸੰਗਾਰਾ ਸਿੰਘ, ਮੁਖਤਾਰ ਸਿੰਘ, ਬਲਕਾਰ ਸਿੰਘ ਅਤੇ ਕੁਲਵੰਤ ਸਿੰਘ ਮੰਡ ਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 28 ਨੂੰ ਲੋਪੋਕੇ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਮਹਾਂ-ਰੈਲੀ ਦੀਆਂ ਤਿਆਰੀਆਂ ਮੁਕੰਮਲ : ਲੋਪੋਕੇ ਅਗਲੀ ਖ਼ਬਰ ਕੇਸਾਂ ’ਚ ਉਲਝੇ ਅਧਿਕਾਰੀਆਂ ਦੀ ‘ਕਲਮ’ ਨਹੀਂ ਕੱਢ ਸਕੇਗੀ ਹੁਣ ਡਾਕ , ਹਾਈ ਕੋਰਟ ’ਚ ਕਰਾਂਗੇ ਪਟੀਸ਼ਨ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।