28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਖੇਡ ਮੈਦਾਨਾਂ ਰਾਹੀਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਵਚਨਬੱਧ– ਈ.ਟੀ.ਓ.

ਟਾਂਗਰਾ, 27 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

ਅਜੀਤ ਡੈਸਕ 28-09-2026
ਟਾਂਗਰਾ, 27 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਟਾਂਗਰਾ ਵਿਚ ਨਵੀਂ ਤਿਆਰ ਕੀਤੀ ਖੇਡ ਗਰਾਊਂਡ ਦਾ ਉਦਘਾਟਨ ਕੀਤਾ ਤੇ ਬੱਚਿਆਂ ਨੂੰ ਖੇਡ ਦਾ ਸਾਮਾਨ ਵੀ ਵੰਡਿਆ । ਇਸ ਮੌਕੇ ਮੰਤਰੀ ਸਿੰਘ ਈ.ਟੀ.ਓ. ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ , ਬਲਾਕ ਪ੍ਰਧਾਨ ਸਵਿੰਦਰ ਸਿੰਘ ਸੰਧੂ ਮੁੱਛਲ, ਸਰਪੰਚ ਲਖਵਿੰਦਰ ਕੌਰ ਚਾਹਲ, ਮੈਂਬਰ ਸ਼ਸ਼ੀ , ਸਰਪੰਚ ਗੁਰਦੀਪ ਸਿੰਘ ਕੋਟਲਾ, ਸਰਪੰਚ ਸੁਖਵਿੰਦਰ ਸਿੰਘ ਸ਼ਾਹ , ਰਮਨਦੀਪ ਕੌਰ ਆਦਿ ਹਾਜ਼ਰ ਸਨ । 24 ਏਐਸਆਰ69
ਪਿਛਲੀ ਖ਼ਬਰ ਪਿੰਡ ਠੱਠੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗ ਅਗਲੀ ਖ਼ਬਰ ਸੁੱਖ ਔਜਲਾ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਲਕਸ਼ਮੀ ਨਰਾਇਣ ਮੰਦਰ ਲਈ ਏਅਰ ਕੰਡੀਸ਼ਨਰਾਂ ਦੀ ਕੀਤੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।