29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਮਨਾਏ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਜੇਠੂਵਾਲ, 28 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ- ਬਟਾਲਾ ਜੀ. ਟੀ.

ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਵਿਖੇ ਵਿਸ਼ਵ ਸ਼ਹਿਰ ਸਪੱਟਾ ਦਿਵਸ ਮਨਾਉਣ ਦੀ ਸ਼ੁਰੂਆਤ ਕਰਦੇ ਹੋਏ ਡਾ. ਆਕਾਸ਼ਦੀਪ ਸਿੰਘ ਚੰਦੀ, ਡਾ. ਐੱਮ. ਐੱਸ. ਸੈਣੀ, ਪ੍ਰੋਫੈਸਰ ਬੀਡੀ ਸ਼ਰਮਾ ਤੇ ਹੋਰ ਸਟਾਫ। ਤਸ਼ਵੀਰ : ਮਿੱਤਰਪਾਲ ਸਿੰਘ ਰੰਧਾਵਾ 29-09-2026
ਜੇਠੂਵਾਲ, 28 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ- ਬਟਾਲਾ ਜੀ. ਟੀ. ਰੋਡ ਤੇ ਸਥਿਤ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੇ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਅਤੇ ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਵਿਭਾਗ ਵਲੋਂ ਅਤਿਥੀ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਸੈਰ-ਸਪਾਟਾ ਦਿਵਸ ਮਨਾਉਣ ਮੌਕੇ ‘ਸੈਰ-ਸਪਾਟੇ ਨੂੰ ਨਵਾਂ ਰੂਪ ਦੇਣ ਲਈ ਡਿਜੀਟਲ ਏਜੰਡਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ’ ਵਿਸ਼ੇ ’ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ । 80 ਤੋਂ ਵੱਧ ਉਤਸ਼ਾਹੀ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਅਤੇ ਪੇਸ਼ੇਵਰ ਮੁਹਾਰਤ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ । ਇਨਾਂ ਮੁਕਾਬਲਿਆਂ ਵਿਚ ਰਵਾਇਤੀ ਆਓ-ਭਗਤ (ਹੋਸਪਿਟੈਲਿਟੀ) ਨੂੰ ਸਨਅਤ ਦੇ ਨਵੇਂ ਰੁਝਾਨਾਂ ਨਾਲ ਜੋੜਨ ਲਈ ਤਿਆਰ ਕੀਤੇ ਗਏ ਵੱਖ-ਵੱਖ ਮੁਕਾਬਲੇ ਸ਼ਾਮਿਲ ਸਨ । ਇਸ ਮੌਕੇ ਇੰਸਟੀਚਿਊਟ ਦੇਵਾਈਸ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਚੰਦੀ ਵਲੋਂ ਇਨ੍ਹਾਂ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾ: ਐੱਮ.ਐੱਸ. ਸੈਣੀ ਡਾਇਰੈਕਟਰ,ਪ੍ਰੋ: ਬੀ.ਡੀ. ਸ਼ਰਮਾ ਡਾਇਰੈਕਟਰ ਐਡਮਿਸ਼ਨ ਸੈੱਲ , ਡਾ: ਪੀ.ਕੇ. ਸ਼ਰਮਾ,ਪ੍ਰੋ: ਡੀ.ਐੱਸ. ਭਾਂਬਰਾ, ਵਿਜੇ ਮੱਟੂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਵਿੰਦਰ ਸਿੰਘ ਟਰਪਲਾ ਕਰਮਚਾਰੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਸੋਨੀਆ ਮਾਨ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।