02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗਹਿਰੀ ਮੰਡੀ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ। ਨਾਲ ਹਨ ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਅਧਿਕਾਰੀਆਂ ਵਲੋਂ ਮੰਡੀ ਵਿਚ ਕੀਤੇ ਗਏ ਖਰੀਦ ਪ੍ਰਬੰਧਾਂ ਸੰਬੰਧੀ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ ਥਿੰਦ, ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ, ਚੇਅਰਮੈਨ ਹਰਪਾਲ ਸਿੰਘ, ਪ੍ਰਧਾਨ ਸੁਰਜੀਤ ਸਿੰਘ ਕੰਗ, ਸਕੱਤਰ ਸੁਖਜੀਤ ਸਿੰਘ, ਮੰਡੀ ਸੁਪਰਵਾਈਜ਼ਰ ਯੂਗੇਸ਼ ਸ਼ਰਮਾ, ਸੁਪਰਵਾਈਜ਼ਰ ਹਰਪ੍ਰੀਤ ਸਿੰਘ, ਸੁਖਪਾਲ ਸਿੰਘ ਅਤੇ ਚੰਦਰਮੋਹਨ, ਚਰਨਜੀਤ ਸਿੰਘ, ਰੋਹਿਤ, ਹਰਪ੍ਰੀਤ ਸਿੰਘ ਹੈਪੀ, ਰਣਜੀਤ ਸਿੰਘ ਛੱਜਲਵੱਡੀ ਅਤੇ ਰਮੇਸ਼ ਕੁਮਾਰ ਬਾਸੀ ਵੀ ਮੰਤਰੀ ਸਾਹਿਬ ਦੇ ਨਾਲ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ‘ਚ ਮੌਕੇ ’ਤੇ ਹੀ ਔਰਤ ਦੀ ਦਰਦਨਾਕ ਮੌਤ ਅਗਲੀ ਖ਼ਬਰ ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਨਵੀਂ ਇਕਾਈ ਦਾ ਹੋਇਆ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।