ਦਲਜੀਤ ਸਿੰਘ ਮਿਆਦੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਪਿਤ ਵਰਕਰਾਂ ਨੂੰ ਕੀਤਾ ਸਨਮਾਨਿਤ
ਹਰਸਾ ਛੀਨਾ, 3 ਅਕਤੂਬਰ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਕੜਿਆਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਵਿਸ਼ੇਸ਼ ਇਕੱਤਰਤਾ ਬਗੀਚਾ ਸਿੰਘ ਮਨਿਆਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਨੂੰ ਸਮਰਪਿਤ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀਡ ਦੀ ਹੱਡੀ ਹੁੰਦੇ ਹਨ ।
ਅਜੀਤ ਡੈਸਕ
04-10-2026