ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ’ਤੇ ਸਰਪੰਚ ਮੰਨੂੰ ਮੱਲੀ ਬੋਹੜਵਾਲਾ ਨੇ ਸਾਧਿਆ ਨਿਸ਼ਾਨਾ
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਬਦਲਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਨਹੀਂ ਬਦਲਣੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ। ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਜੋ ਮਰਜ਼ੀ ਫ਼ੈਸਲੇ ਕਰੇ ਪਰ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਆਪਣਾ ਮਨ ਬਣਾਉਣਾ ਹੈ।
ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ।
04-10-2026