04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਕਾਲੀ ਦਲ ਦੇ ਆਗੂ ਤੇ ਵਰਕਰ ਆਉਣ ਵਾਲੀਆਂ ਚੋਣਾਂ ਲਈ ਕਰ ਲੈਣ ਤਿਆਰੀਆਂ-ਗੁਰਪ੍ਰੀਤ ਰੰਧਾਵਾ

ਟਾਹਲੀ ਸਾਹਿਬ, 3 ਅਕੂਤਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੰਡਿਆਲਾ ਗੁਰੂ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕੇ ਵਿਚ ਪਾਰਟੀਆ ਦੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਅੱਜ ਯੂਥ ਵਿੰਗ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਯੋਧਬੀਰ ਸਿੰਘ ਯੋਧਾ ਖੁਜਾਲਾ ਦੀ ਅਗਵਾਈ ਵਿਚ ਇਕ ਹੰਗਾਮੀ ਮੀਟਿੰਗ ਕੀਤੀ ਗਈ।

ਅਜੀਤ ਡੈਸਕ 04-10-2026
ਟਾਹਲੀ ਸਾਹਿਬ, 3 ਅਕੂਤਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੰਡਿਆਲਾ ਗੁਰੂ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕੇ ਵਿਚ ਪਾਰਟੀਆ ਦੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਅੱਜ ਯੂਥ ਵਿੰਗ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਯੋਧਬੀਰ ਸਿੰਘ ਯੋਧਾ ਖੁਜਾਲਾ ਦੀ ਅਗਵਾਈ ਵਿਚ ਇਕ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪਿੰਡਾਂ ਅਤੇ ਘਰ ਘਰ ਵਿਚ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਸਭ ਤੋਂ ਜ਼ਰੂਰੀ ਹੈ, ਅਤੇ ਹਲਕੇ ਦੇ ਪਿੰਡਾਂ ਤੇ ਸਰਕਲਾਂ ਵਿਚ ਵਰਕਰਾਂ ਨਾਲ ਰਾਬਤਾ ਵਧਾਉਣ, ਨੌਜਵਾਨਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਵਰਕਰ ਜੀਅ-ਜਾਨ ਨਾਲ ਮਿਹਨਤ ਕਰ ਰਹੇ ਹਨ, ਤਾਂ ਕਿ ਹਲਕੇ ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿਚ ਸ਼ਾਮਿਲ ਹਲਕਾ ਜੰਡਿਆਲਾ ਦੇ ਇੰਚਾਰਜ ਸੰਦੀਪ ਸਿੰਘ ਏਆਰ, ਮਨਜੀਤ ਸਿੰਘ ਤਰਸਿੱਕਾ , ਸਾਬਕਾ ਚੇਅਰਮੈਨ ਗੁਰਜਿੰਦਰ ਸਿੰਘ ਢੱਪਾਈਆਂ, ਰਾਜੂ ਦਸਮੇਸ਼ ਨਗਰ, ਬੂਟਾ ਸਿੰਘ ਦਸ਼ਮੇਸ਼ ਨਗਰ, ਹਰਪਿੰਦਰ ਸਿੰਘ ਖੁਜਾਲਾ, ਬਲਕਾਰ ਸਿੰਘ ਕੋਟ ਖਹਿਰਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 60 ਸਾਲ ਦੀ ਉਮਰ ਵਿਚ ਵੀ ਪ੍ਰਿੰ: ਨਗੀਨ ਸਿੰਘ ਬੱਲ ਨੇ ਰਚਿਆ ਨਵਾਂ ਕੀਰਤੀਮਾਨ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਡੈਨੀ ਬੰਡਾਲਾ ਨਾਲ ਰਾਜ ਰਾਏਪੁਰ ਵਲੋਂ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।