05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਸ਼ਬਦ ਕੌਰ ਨੇ ਜੰਡਿਆਲਾ ਗੁਰੂ ਦਾ ਨਾਮ ਰੌਸ਼ਨ ਕੀਤਾ

ਜੰਡਿਆਲਾ ਗੁਰੂ, 4 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਕਸਬਾ ਜੰਡਿਆਲਾ ਗੁਰੂ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੈਰਾਕੀ ਮੁਕਾਬਲਿਆਂ ਵਿਚ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਦੀ ਵਿਦਿਆਰਥਣ ਗੁਰਸ਼ਬਦ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤੇ ਹਨ। ਜੋਤੀਸਰ ਕਾਲੋਨੀ ਵਾਸੀ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਦੀ ਸਪੁੱਤਰੀ ਗੁਰਸ਼ਬਦ ਕੌਰ ਨੇ ਜ਼ਿਲ੍ਹਾ ਪੱਧਰੀ ਅੰਡਰ-14 ਤੈਰਾਕੀ ਮੁਕਾਬਲਿਆਂ ਦੀ 100 ਮੀਟਰ ਬੈਕਸਟਰੋਕ ਕੈਟਾਗਿਰੀ ਵਿਚ ਸੋਨ ਤਗਮਾ ਅਤੇ 50 ਮੀਟਰ ਬੈਕਸਟਰੋਕ ਕੈਟਾਗਿਰੀ ਵਿਚ ਸਿਲਵਰ ਤਗਮਾ ਹਾਸਿਲ ਕੀਤਾ।

ਅਜੀਤ ਡੈਸਕ 05-10-2026
ਜੰਡਿਆਲਾ ਗੁਰੂ, 4 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਕਸਬਾ ਜੰਡਿਆਲਾ ਗੁਰੂ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੈਰਾਕੀ ਮੁਕਾਬਲਿਆਂ ਵਿਚ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਦੀ ਵਿਦਿਆਰਥਣ ਗੁਰਸ਼ਬਦ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤੇ ਹਨ। ਜੋਤੀਸਰ ਕਾਲੋਨੀ ਵਾਸੀ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਦੀ ਸਪੁੱਤਰੀ ਗੁਰਸ਼ਬਦ ਕੌਰ ਨੇ ਜ਼ਿਲ੍ਹਾ ਪੱਧਰੀ ਅੰਡਰ-14 ਤੈਰਾਕੀ ਮੁਕਾਬਲਿਆਂ ਦੀ 100 ਮੀਟਰ ਬੈਕਸਟਰੋਕ ਕੈਟਾਗਿਰੀ ਵਿਚ ਸੋਨ ਤਗਮਾ ਅਤੇ 50 ਮੀਟਰ ਬੈਕਸਟਰੋਕ ਕੈਟਾਗਿਰੀ ਵਿਚ ਸਿਲਵਰ ਤਗਮਾ ਹਾਸਿਲ ਕੀਤਾ। ਇਹ ਮੁਕਾਬਲੇ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਕਰਵਾਏ ਗਏ, ਜਿੱਥੇ ਪੰਜਾਬ ਸਰਕਾਰ, ਜ਼ਿਲ੍ਹਾ ਸਪੋਰਟਸ ਅਥਾਰਟੀ ਅਤੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਖੇਡ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਸ਼ਬਦ ਕੌਰ ਨੇ ਆਪਣੇ ਸੀਨੀਅਰ ਕੋਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਵਨ ਕੁਮਾਰ ਸ਼ਰਮਾ ਅਤੇ ਸੌਰਭ ਸਿੱਕਾ ਦਾ ਧੰਨਵਾਦ ਕੀਤਾ । ਗੁਰਸ਼ਬਦ ਕੌਰ ਨੇ ਕਿਹਾ ਕਿ ਹੁਣ ਉਹ ਸੂਬਾ ਪੱਧਰੀ ਮੁਕਾਬਲਿਆਂ ਲਈ ਹੋਰ ਮਿਹਨਤ ਕਰੇਗੀ ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਅਗਲੀ ਖ਼ਬਰ ਕੁਲਦੀਪ ਸਿੰਘ ਬਾਠ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਉਪ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।