05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਪਾਲ ਸਿੰਘ ਸੰਧੂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਦੇ ਸੀਨੀਅਰ ਆਗੂ ਗੁਰਪਾਲ ਸਿੰਘ ਸੰਧੂ ਕੱਲੋਮਾਹਲ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਕਾਰਜਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਆਪਣੀ ਨਿਯੁੱਕਤੀ ’ਤੇ ਗੁਰਪਾਲ ਸਿੰਘ ਸੰਧੂ ਨੇ ਭਾਜਪਾ ਪੰਜਾਬ ਪ੍ਰਧਾਨ ਸ.

ਗੁਰਪਾਲ ਸਿੰਘ ਸੰਧੂ । 05-10-2026
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਦੇ ਸੀਨੀਅਰ ਆਗੂ ਗੁਰਪਾਲ ਸਿੰਘ ਸੰਧੂ ਕੱਲੋਮਾਹਲ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਕਾਰਜਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਆਪਣੀ ਨਿਯੁੱਕਤੀ ’ਤੇ ਗੁਰਪਾਲ ਸਿੰਘ ਸੰਧੂ ਨੇ ਭਾਜਪਾ ਪੰਜਾਬ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਇੰਚਾਰਜ ਸ੍ਰੀ ਸਤੀਸ਼ ਪੂਨੀਆ, ਭਾਜਪਾ ਪੰਜਾਬ ਸੰਗਠਨ ਮਹਾਂਮੰਤਰੀ ਸ੍ਰੀ ਮੰਥਰੀ ਨਿਵਾਸਲੂ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਜ਼ੋਨ ਇੰਚਾਰਜ ਮਹਾਂਮੰਤਰੀ ਪੰਜਾਬ ਸ੍ਰੀ ਰਾਜੇਸ਼ ਬਾਗਾ ਸਮੇਤ ਸਮੁੱਚੀ ਭਾਜਪਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਗੁਰਪਾਲ ਸਿੰਘ ਸੰਧੂ ਨੇ ਅਗੇ ਕਿਹਾ ਕਿ ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਭਾਜਪਾ ਕਿਸਾਨ ਮੋਰਚਾ ਦੀ ਮਜ਼ਬੂਤੀ ਲਈ ਲਗਾਤਾਰ ਸਰਗਰਮ ਰਹਿਣਗੇ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਦੇ ਅਧੂਰੇ ਪਏ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਨਗਰ ਪੰਚਾਇਤ – ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਅਗਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਦੀ ਮਨਪ੍ਰੀਤ ਕੌਰ ਮਾਨ ਨੂੰ ਮਿਲਿਆ ਸਹੋਦਿਆ ਬੈਸਟ ਟੀਚਰ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।