06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਇਬਰਾਹਿਮਪੁਰਾ (ਸੂਰੇਪੁਰ) ਵਿਖੇ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਵਿਖੇ ਬੀਤੇ ਕੱਲ੍ਹ ਖੇਤਾਂ ਵਿਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਅਜੀਤ ਡੈਸਕ 06-10-2026
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਵਿਖੇ ਬੀਤੇ ਕੱਲ੍ਹ ਖੇਤਾਂ ਵਿਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨੌਜਵਾਨ ਆਗੂ ਗੁਰਭੇਜ ਸਿੰਘ ਇਬਰਾਹਿਮਪੁਰਾ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਜਸਵੰਤ ਸਿੰਘ ਪੁੱਤਰ ਜਗੀਰ ਸਿੰਘ ਆਪਣੀ ਮੋਟਰ ਚਲਾਉਣ ਲਈ ਖੇਤਾਂ ਵਿਚ ਗਿਆ ਸੀ। ਜਦੋਂ ਉਸ ਨੇ ਸਟਾਰਟਰ ਤੋਂ ਮੋਟਰ ਚਲਾਉਣ ਲਈ ਬਟਨ ਦੱਬਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਵਲੋਂ ਜਸਵੰਤ ਸਿੰਘ ਨੂੰ ਤੁਰੰਤ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਦੋ ਬੱਚਿਆਂ ਦਾ ਪਿਤਾ ਸੀ। ਇਸ ਮੌਕੇ ਗੁਰਭੇਜ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਜਸਵੰਤ ਸਿੰਘ ਦੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਸਰਕਾਰ ਵਲੋਂ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਕੱਲ੍ਹ 6 ਅਕਤੂਬਰ ਨੂੰ ਸਿਵਲ ਹਸਪਤਾਲ ਅਜਨਾਲਾ ਵਿਖੇ ਜਸਵੰਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਉਸ ਦੇ ਭਰਾ ਗੁਰਪ੍ਰੀਤ ਸਿੰਘ ਦੇ ਵਿਦੇਸ਼ ਤੋਂ ਆਉਣ ਉਪਰੰਤ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਦਿਹਾਂਤ ’ਤੇ ਅਹਿਮ ਸ਼ਖਸੀਅਤਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸਰਕਾਰੀ ਬੋਰਡਾਂ ’ਤੇ ਪੰਜਾਬੀ ਦੀਆਂ ਗਲਤੀਆਂ, ਮਾਂ ਬੋਲੀ ਪ੍ਰਤੀ ਲਾਪਰਵਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।