ਪਿੰਡ ਕਲੇਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਰਾਮ ਤੀਰਥ, 6 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕਲੇਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਚੜ੍ਹਦੀ ਕਲਾ ਦੀ ਅਰਦਾਸ ਨਾਲ ਆਰੰਭ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਕੁਲਬੀਰ ਸਿੰਘ, ਬਾਬਾ ਲੱਖਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸੋਨੀਆ ਮਾਨ ਅਤੇ ਸਰਪੰਚ ਗੁਰਮੁਖ ਸਿੰਘ ਕਲੇਰ ਵਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ।
ਰਾਮ ਤੀਰਥ, 6 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕਲੇਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਚੜ੍ਹਦੀ ਕਲਾ ਦੀ ਅਰਦਾਸ ਨਾਲ ਆਰੰਭ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਕੁਲਬੀਰ ਸਿੰਘ, ਬਾਬਾ ਲੱਖਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸੋਨੀਆ ਮਾਨ ਅਤੇ ਸਰਪੰਚ ਗੁਰਮੁਖ ਸਿੰਘ ਕਲੇਰ ਵਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ, ਗੁਰੂ ਘਰ ਦੀ ਚੜ੍ਹਦੀ ਕਲਾ ਅਤੇ ਨਵੀਂ ਇਮਾਰਤ ਦੇ ਕਾਰਜ ਦੀ ਸਫਲਤਾ ਲਈ ਅਰਦਾਸ ਕੀਤੀ ਗਈ। ਇਸ ਸ਼ੁੱਭ ਅਵਸਰ ’ਤੇ ਸਰਪੰਚ ਗੁਰਮੁਖ ਸਿੰਘ ਕਲੇਰ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਪਿੰਡ ਵਾਸੀ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਕਲੇਰ, ਜਸਵੰਤ ਸਿੰਘ ਲਾਡੀ, ਲਖਵਿੰਦਰ ਸਿੰਘ ਸਾਬਕਾ ਪੰਚ, ਬਾਬਾ ਰਾਜਪਾਲ ਸਿੰਘ ਪੰਚ, ਬਲਦੇਵ ਸਿੰਘ, ਤਰਸੇਮ ਸਿੰਘ ਬਾਰੀਆ, ਅੰਮ੍ਰਿਤਪਾਲ ਸਿੰਘ ਪੰਚ, ਸਵਿੰਦਰ ਸਿੰਘ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੰਗਤਾਂ ਹਾਜ਼ਰ ਸਨ।