07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਖੇਤਰੀ ਪਾਰਟੀਆਂ ਦੇ ਕਾਰਕੁਨਾਂ ਦਾ ਭਾਜਪਾ ਵਿਚ ਸ਼ਾਮਿਲ ਹੋਣ ’ ਤੇ ਸਨਮਾਨ

ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਭਾਜਪਾ ਆਗੂ ਗੁਰਦੀਪ ਸਿੰਘ ਕਾਕੋ ਦੀ ਪ੍ਰੇਰਨਾ ਸਦਕਾ ਖੇਤਰੀ ਪਾਰਟੀ ਦੇ ਕਾਰਕੁਨਾਂ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ: ਮੰਨਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਕਾਰਕੁੰਨਾਂ ਅਵਤਾਰ ਸਿੰਘ , ਨਰਿੰਦਰ ਸਿੰਘ, ਜਗਤਾਰ ਸਿੰਘ, ਸੰਤੋਖ ਸਿੰਘ ਪ੍ਰਗਟ ਸਿੰਘ, ਮੰਗਲ ਸਿੰਘ, ਗੁਰਮੇਜ ਸਿੰਘ, ਗੋਪੀ, ਜੱਸਾ ਸਿੰਘ, ਜਸਬੀਰ ਸਿੰਘ, ਦਾਰ ਸਿੰਘ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਂਦਾ ਹੈ।

ਅਜੀਤ ਡੈਸਕ 07-10-2026
ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਭਾਜਪਾ ਆਗੂ ਗੁਰਦੀਪ ਸਿੰਘ ਕਾਕੋ ਦੀ ਪ੍ਰੇਰਨਾ ਸਦਕਾ ਖੇਤਰੀ ਪਾਰਟੀ ਦੇ ਕਾਰਕੁਨਾਂ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ: ਮੰਨਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਕਾਰਕੁੰਨਾਂ ਅਵਤਾਰ ਸਿੰਘ , ਨਰਿੰਦਰ ਸਿੰਘ, ਜਗਤਾਰ ਸਿੰਘ, ਸੰਤੋਖ ਸਿੰਘ ਪ੍ਰਗਟ ਸਿੰਘ, ਮੰਗਲ ਸਿੰਘ, ਗੁਰਮੇਜ ਸਿੰਘ, ਗੋਪੀ, ਜੱਸਾ ਸਿੰਘ, ਜਸਬੀਰ ਸਿੰਘ, ਦਾਰ ਸਿੰਘ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਕਾਰਕੁੰਨਾਂ ਨੇ ਕਿਹਾ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਵਲੋਂ ਦਿੱਤੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਭਾਜਪਾ ਆਗੂ ਗੁਰਦੀਪ ਸਿੰਘ ਕਾਕੋ, ਸਰਦੂਲ ਸਿੰਘ, ਪ੍ਰਧਾਨ ਇਕਬਾਲ ਸਿੰਘ ਬੱਲ, ਬਾਬਾ ਤਰਸੇਮ ਸਿੰਘ, ਰਾਜੇਸ਼ ਟਾਂਗਰੀ, ਕੁਲਵੰਤ ਸਿੰਘ, ਬਾਬਾ ਸੰਤੋਖ ਸਿੰਘ, ਪ੍ਰਧਾਨ ਗੁਰਚਰਨ ਸਿੰਘ, ਮਨਜੀਤ ਸਿੰਘ ਰਾਣਾ , ਮੈਂਬਰ ਬਾਬਾ ਕਸ਼ਮੀਰ ਸਿੰਘ, ਬਾਬਾ ਅਵਤਾਰ ਸਿੰਘਬਾਬਾ ਗੋਖੀ, ਬਾਬਾ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਲਈ ਸ਼ਰਧਾਲੂ ਰਵਾਨਾ ਅਗਲੀ ਖ਼ਬਰ ਪੰਚਾਇਤੀ ਰਾਜ ਸੰਗਠਨ ਨੂੰ ਮਜ਼ਬੂਤ ਕਰ ਕੇ ਪਿੰਡਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ - ਕੰਵਰਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।