09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‘ ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਈ.ਟੀ.ਓ. ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

ਜੰਡਿਆਲਾ ਗੁਰੂ, 7 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਘਰ ਮੇਰਾ ਮਾਣ ਯੋਜਨਾ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.

ਅਜੀਤ ਡੈਸਕ 09-10-2026
ਜੰਡਿਆਲਾ ਗੁਰੂ, 7 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਘਰ ਮੇਰਾ ਮਾਣ ਯੋਜਨਾ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਣਾਂ ਕਾਲਾ ਵਿਖੇ ਲਾਲ ਡੋਰੇ ਅਧੀਨ ਆਉਂਦੀਆਂ 247 ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਪੰਜਾਬ ਭਰ ਵਿਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਲਕੀ ਪ੍ਰਮਾਣ ਪੱਤਰ ਵਿੱਚ ਜਾਇਦਾਦ ਦੇ ਮਾਲਕੀ ਹੱਕਾਂ ਦੀ ਸਪੱਸ਼ਟ ਪਛਾਣ ਲਈ ਲੋੜੀਂਦੇ ਵੇਰਵੇ ਦਰਜ ਕੀਤੇ ਗਏ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਹਿਲਾਂ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਪੱਸ਼ਟਤਾ ਨਾ ਹੋਣ ਕਾਰਨ ਕਈ ਪਰਿਵਾਰਾਂ ਵਿਚ ਮਾਲਕੀ ਹੱਕਾਂ ਨੂੰ ਲੈ ਕੇ ਵਿਵਾਦ ਵੀ ਪੈਦਾ ਹੁੰਦੇ ਸਨ। ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਸਬੰਧੀ ਸਪੱਸ਼ਟ ਦਸਤਾਵੇਜ਼ੀ ਰਿਕਾਰਡ ਮੁਹੱਈਆ ਕਰਵਾ ਕੇ ਅਜਿਹੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਸਹਾਇਕ ਹੋਣਗੇ।
ਪਿਛਲੀ ਖ਼ਬਰ ਗੁਰਦੁਆਰਾ ਪਰੋ ਸਾਹਿਬ ਸੁਧਾਰ ਵਿਖੇ ਸੰਤ ਬਾਬਾ ਜੈ ਸਿੰਘ ਦੀ 60ਵੀਂ ਬਰਸੀ ਮਨਾਈ ਅਗਲੀ ਖ਼ਬਰ ਸੇਬ ਪੌਸ਼ਟਿਕ ਖੁਰਾਕ ਵੀ, ਦਵਾਈ ਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।