11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਫ਼ੇਰੂਮਾਨ ਕਾਲਜ ਰਈਆ ਦੀਆਂ ਖਿਡਾਰਨਾਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਰੀਆਂ ਮੱਲਾਂ

ਰਈਆ, 10 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੀਆਂ ਖਿਡਾਰਨਾਂ ਵਲੋਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲਿਆ ਗਿਆ। ਖਿਡਾਰਨਾਂ ਵਲੋਂ ਕਬੱਡੀ ਵਿਚ ਦੂਸਰਾ ਸਥਾਨ ਅਤੇ ਖੋ-ਖੋ ਵਿਚ ਵੀ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ।

ਅਜੀਤ ਡੈਸਕ 11-10-2026
ਰਈਆ, 10 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੀਆਂ ਖਿਡਾਰਨਾਂ ਵਲੋਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲਿਆ ਗਿਆ। ਖਿਡਾਰਨਾਂ ਵਲੋਂ ਕਬੱਡੀ ਵਿਚ ਦੂਸਰਾ ਸਥਾਨ ਅਤੇ ਖੋ-ਖੋ ਵਿਚ ਵੀ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ । ਕਾਲਜ ਪ੍ਰਿੰਸੀਪਲ ਡਾ.ਅਨੂ ਕਪਿਲ ਜੀ ਵਲੋਂ ਬਹੁਤ ਮਾਣ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਕਾਲਜ ਦੀ ਸਿਮਰਨਜੀਤ ਕੌਰ, ਹਰਮਨਦੀਪ ਕੌਰ ਅਤੇ ਸਿਮਰਜੀਤ ਕੌਰ ਨੂੰ ਕਬੱਡੀ ਸਟੇਟ ਲੈਵਲ ਲਈ ਅਤੇ ਖੋ-ਖੋ ਲਈ ਕਾਲਜ ਦੀਆਂ ਪੰਜ ਵਿਦਿਆਰਥਣਾਂ ਸੁਮਨਪ੍ਰੀਤ ਕੌਰ, ਪਲਕਪ੍ਰੀਤ ਕੌਰ, ਲਵਪ੍ਰੀਤ ਕੌਰ, ਸ਼ਰਨਜੀਤ ਕੌਰ ਅਤੇ ਸੁਮਨ ਦੀ ਸਟੇਟ ਲੈਵਲ ਦੀ ਸਿਲੈਕਸ਼ਨ ਹੋਈ ਹੈ। ਕਾਲਜ ਪ੍ਰਿੰਸੀਪਲ ਵਲੋਂ ਫਿਜ਼ੀਕਲ ਵਿਭਾਗ ਦੇ ਮੁਖੀ ਅਸਿ. ਪ੍ਰੋ. ਰੁਪਿੰਦਰ ਕੌਰ ਅਤੇ ਉਹਨਾਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ। ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਜੀ ਵਲੋਂ ਵੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਰਿਆਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸਾਂਸੀ ਧਰਮ ਸਮਾਜ ਸੰਘ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਵਿਦਿਆਰਥੀਆਂ ਦੇ ਕਰਵਾਏ ਜਾਣਗੇ ਸ਼ਬਦ ਕੀਰਤਨ, ਗਿਆਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।