11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਜਨਾਲਾ ਵਿਖੇ ਅੱਜ ਤੋਂ ਸ਼ੁਰੂ ਹੋਵੇਗੀ ਰਾਮਲੀਲ੍ਹਾ ਸ਼ੁਰੂ, ਉਦਘਾਟਨ ਸਾਬਕਾ ਨਗਰ ਪੰਚਾਇਤ ਪ੍ਰਧਾਨ ਢਿੱਲੋਂ ਕਰਨਗੇ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ (ਰਜਿ.) ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਮਲੀਲਾ ਅਤੇ ਦੁਸਹਿਰਾ ਮਹਾਂਉਸਤਵ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 11-10-2026
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ (ਰਜਿ.) ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਮਲੀਲਾ ਅਤੇ ਦੁਸਹਿਰਾ ਮਹਾਂਉਸਤਵ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਤੇ ਸੀਨੀਅਰ ਮੈਂਬਰ ਐਡਵੋਕੇਟ ਸੰਦੀਪ ਕੌਸ਼ਲ ਨੇ ਦੱਸਿਆ ਕਿ 11 ਅਕਤੂਬਰ ਦਿਨ ਐਤਵਾਰ ਤੋਂ 20 ਅਕਤੂਬਰ ਦਿਨ ਮੰਗਲਵਾਰ ਤੱਕ ਸ਼ਿਵ ਮੰਦਰ ਅਜਨਾਲਾ ਦੇ ਰਾਮਲੀਲਾ ਗਰਾਊਂਡ ਵਿਖੇ ਰਾਮਲੀਲਾ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਮਲੀਲਾ ਦੀ ਪਹਿਲੀ ਰਾਤ ਦਾ ਉਦਘਾਟਨ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਸ. ਜਸਪਾਲ ਸਿੰਘ ਢਿੱਲੋਂ ਆਪਣੇ ਕਰ-ਕਮਲਾਂ ਨਾਲ ਕਰਨਗੇ। ਇਸ ਦੌਰਾਨ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਸਬੰਧਤ ਪ੍ਰਸੰਗਾਂ ਨੂੰ ਨਾਟਕੀ ਰੂਪ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ ਦਿਨ ਮੰਗਲਵਾਰ ਨੂੰ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਗਰਾਊਂਡ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਤੇ ਐਡਵੋਕੇਟ ਸੰਦੀਪ ਕੌਸ਼ਲ ਨੇ ਸਮੂਹ ਅਜਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਰਾਮਲੀਲਾ ਅਤੇ ਦੁਸਹਿਰਾ ਸਮਾਗਮ ਵਿਚ ਪਹੁੰਚ ਕੇ ਸਮਾਗਮ ਦੀ ਰੌਣਕ ਵਧਾਉਣ। ਇਸ ਮੌਕੇ ਪੰਡਿਤ ਮੋਹਨ ਸ਼ਾਮ, ਜੈਪਾਲ ਸ਼ਰਮਾ, ਮਨੀਸ਼ ਸ਼ਰਮਾ, ਰਾਜੇਸ਼ ਸ਼ਰਮਾ, ਦਕਸ਼ ਕੁਮਾਰ ਅਤੇ ਨਕੁਲ ਸੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ-ਰਣੀਕੇ ਅਗਲੀ ਖ਼ਬਰ ਮਜੀਠਾ ’ਚ ਔਖੇ ਸਮੇਂ ਕਾਂਗਰਸੀ ਵਰਕਰਾਂ ਦੀ ਬਾਂਹ ਫੜਨ ਵਾਲੇ ਸੱਚਰ ਦੀ ਭੂਮਿਕਾ ਦੀ ਲੀਡਰਸ਼ਿਪ ਨੇ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।