ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਡੀ.ਈ.ਓ. ਸੈਕੰਡਰੀ ਅੰਮ੍ਰਿਤਸਰ ਵਲੋਂ ਬੁਤਾਲਾ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਸ਼ਮੂਲੀਅਤ
ਸਠਿਆਲਾ, 10 ਅਕਤੂਬਰ (ਜਗੀਰ ਸਿੰਘ ਸਫਰੀ)-ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਬੁਤਾਲਾ ਵਿਖੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪੜ੍ਹਾਈ, ਸਕੂਲ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸਠਿਆਲਾ, 10 ਅਕਤੂਬਰ (ਜਗੀਰ ਸਿੰਘ ਸਫਰੀ)-ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਬੁਤਾਲਾ ਵਿਖੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪੜ੍ਹਾਈ, ਸਕੂਲ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਸੁਖਵਿੰਦਰ ਕੌਰ ਤੇ ਸਟਾਫ ਮੈਂਬਰ ਗਗਨਦੀਪ ਸਿੰਘ, ਰਣਜੀਤ ਕੌਰ, ਇੰਦਰਜੀਤ ਕੌਰ, ਰਣਵੀਰ ਕੌਰ, ਰੋਮਿਤਾ ਰਾਣੀ, ਰਹੁਲ ਕੱਕਰ, ਮੈਡਮ ਮੀਨੂ, ਸਰਬਜੀਤ ਕੌਰ, ਵਿਕਾਸ ਵਿਰਦੀ, ਕਪੂਰ ਸਿੰਘ, ਸਤਪਾਲ ਸਿੰਘ, ਗੁਰਮੀਤ ਸਿੰਘ, ਰਾਜਵਿੰਦਰ ਸਿੰਘ ਵਲੋਂ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ।