12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਤਾਜਪੋਸ਼ੀ ਸਮਾਗਮ ਵਿਚ ਹਿੱਸਾ ਲੈਣ ਲਈ ਕਾਫਲਾ ਰਵਾਨਾ

ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਇਕ ਵੱਡਾ ਕਾਫਲਾ, ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਚੰਡੀਗੜ੍ਹ ਲਈ ਰਵਾਨਾ ਹੋਇਆ ।

ਅਜੀਤ ਡੈਸਕ 12-10-2026
ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਇਕ ਵੱਡਾ ਕਾਫਲਾ, ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਚੰਡੀਗੜ੍ਹ ਲਈ ਰਵਾਨਾ ਹੋਇਆ । ਇਸ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਮੋੜ (ਉਮਰਾ ਨੰਗਲ ਪੰਪ) ਤੋਂ ਰਵਾਨਾ ਹੋਣ ਵੇਲੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਪਰਗਟ ਸਿੰਘ ਦੀ ਇਸ ਨਵੀਂ ਜ਼ਿੰਮੇਵਾਰੀ ਨਾਲ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਹਰਪਾਲ ਸਿੰਘ ਜਲਾਲਾਂਬਾਦ, ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਹਰਿੰਦਰ ਸਿੰਘ ਮੱਲ੍ਹਾ, ਸਰਪੰਚ ਪ੍ਰਭ ਥੋਥੀਆਂ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਬਲਦੇਵ ਸਿੰਘ ਏਕਲਗੱਡਾ, ਜਗਜੀਤ ਸਿੰਘ ਸੰਗਰ , ਪ੍ਰਧਾਨ ਰੌਬਿਨ ਮਾਨ, ਪ੍ਰਧਾਨ ਅਰਸ਼ ਬੱਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਦਲੇਰ ਸਿੰਘ ਸਰਲੀ, ਚੈਂਚਲ ਸਿੰਘ ਭੁੱਲਰ, ਪ੍ਰਧਾਨ ਜੈਵਿੰਦਰ ਸਿੰਘ ਭੁੱਲਰ, ਸਰਪੰਚ ਬਲਦੇਵ ਸਿੰਘ ਏਕਲਗੱਡਾ, ਨੌਬੀ ਨਰੋਤਮਪੁਰ, ਗੁਰਮੇਜ ਸਿੰਘ ਚੀਮਾ ਵੜੈਚ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਜਗਦੀਪ ਸਿੰਘ ਮਾਨ, ਸੋਨੂੰ ਗੁਲਾਲਈਪੁਰ ਮੈਂਬਰ ਸੰਮਤੀ, ਸਰਪੰਚ ਗੁਰਮੁੱਖ ਸਿੰਘ ਸਰਲੀ, ਸਰਪੰਚ ਅਮਰੀਕ ਸਿੰਘ ਜਲਾਲਾਂਬਾਦ, ਕਾਲਾ ਗਗੜੇਵਾਲ, ਕੁਲਦੀਪ ਸਿੰਘ ਵੈਰੋਵਾਲ ਅਤੇ ਹੋਰ ਹਾਜ਼ਰ ਸਨ । 11 ਏਐਸਆਰ33
ਪਿਛਲੀ ਖ਼ਬਰ ਗੁਰੂ ਘਰਾਂ ਵਿਚ ਕਰਵਾਏ ਜਾਣ ਵਾਲੇ ਜੋੜ ਮੇਲੇ ਸਾਡੀ ਅਮੀਰ ਧਾਰਮਿਕ ਵਿਰਾਸਤ – ਜੋਧ ਸਿੰਘ ਸਮਰਾ ਸਮਰਾ ਨੇ ਗੁਰਦੁਆਰਾ ਬਾਬਾ... ਅਗਲੀ ਖ਼ਬਰ 51ਵੇਂ ਸਾਲਾਨਾ ਸਰਬਹਿੰਦ ਸਮਾਗਮ ਦੇ ਸਮਾਪਤੀ ਵਾਲੇ ਦਿਨ ਅੱਧੀ ਰਾਤ ਤੱਕ ਲੱਗੀ ਕੀਰਤਨ ਦੀ ਛਹਿਬਰ 52 ਵਾਂ ਸਰਬਹਿੰਦ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।