13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਤੇ ਡੀ.ਐੱਸ.ਪੀ. ਸੁਖਪਾਲ ਸਿੰਘ ਬਾਬਾ ਬਕਾਲਾ ਵਲੋਂ ਪਬਲਿਕ ਮੀਟਿੰਗ

ਸਠਿਆਲਾ, 12 ਅਕਤੂਬਰ (ਜਗੀਰ ਸਿੰਘ ਸਫਰੀ)-ਸਠਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਪ ਆਗੂ ਲਖਵਿੰਦਰ ਸਿੰਘ ਪਟਵਾਰੀ ਵਲੋਂ ਰੱਖੀ ਮੀਟਿੰਗ ‘ਚ ਐੱਸ. ਡੀ.

ਅਜੀਤ ਡੈਸਕ 13-10-2026
ਸਠਿਆਲਾ, 12 ਅਕਤੂਬਰ (ਜਗੀਰ ਸਿੰਘ ਸਫਰੀ)-ਸਠਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਪ ਆਗੂ ਲਖਵਿੰਦਰ ਸਿੰਘ ਪਟਵਾਰੀ ਵਲੋਂ ਰੱਖੀ ਮੀਟਿੰਗ ‘ਚ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਤੇ ਡੀ.ਐੱਸ.ਪੀ ਸੁਖਪਾਲ ਸਿੰਘ ਬਾਬਾ ਬਕਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਡੀ.ਐੱਸ.ਪੀ. ਸੁਖਪਾਲ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੁਲਿਸ ਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਹੈ । ਉਨ੍ਹਾਂ ਨੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਕਰਨ ਲਈ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਬਾਬਾ ਬਕਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਗਏ । ਇਸ ਮੌਕੇ ਐੱਸ.ਐੱਚ ਓ ਮੁਖਤਾਰ ਸਿਘ ਬਿਆਸ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਕੋਆਰਡੀਨੇਟਰ ਸਰਬਜੀਤ ਸਿੰਘ, ਲਖਵਿੰਦਰ ਸਿੰਘ ਪਟਵਾਰੀ,ਭੁਪਿੰਦਰ ਸਿੰਘ , ਸੁਨੀਤਾ ਦੇਵੀ ਨੇ ਨਸ਼ਾ ਨੂੰ ਖਤਮ ਕਰਨ ਲਈ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਚੌਕੀ ਇੰਚਾਰਜ ਜਤਿੰਦਰ ਸਿੰਘ, ਠਾਣੇਦਾਰ ਹਰਪਾਲ ਸਿੰਘ, ਸਰਪੰਚ ਦਲਬੀਰ ਸਿੰਘ, ਹਲਕਾ ਯੂਥ ਸਕੱਤਰ ਪ੍ਰਿੰਸਪਾਲ ਸਿੰਘ ਨਮਾਜ਼ੀ, ਡਾ, ਗੁਰਵਿੰਦਰ ਸਿੰਘ ਲਾਡੀ, ਡਾ. ਬਲਦੇਵ ਸਿੰਘ, ਸਾ: ਸਰਪੰਚ ਸੁੱਚਾ ਸਿੰਘ, ਜਸਬੀਰ ਸਿੰਘ ਸੋਢੀ, ਡਾ. ਸਤਨਾਮ ਸਿੰਘ, ਠੇਕੇਦਾਰ ਦਿਲਬਾਗ ਸਿੰਘ, ਕੁਲਦੀਪ ਕੌਰ, ਜਸਬੀਰ ਕੌਰ, ਹਰਪ੍ਰੀਤ ਸਿੰਘ, ਰਜਵੰਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ। 12 ਏਐਸਆਰ10
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਤੇ ਐੱਮ.ਡੀ. ਕੋਮਲ ਕਪੂਰ ‘ਸਵਾਮੀ ਵਿਵੇਕਾਨੰਦ ਨੈਸ਼ਨਲ ਐਵਾਰਡ-2... ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਜੀਠਾ ਵਿਚ ਖੇਤੀਬਾੜੀ ਡੀਲਰਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।