13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਤੇ ਐੱਮ.ਡੀ. ਕੋਮਲ ਕਪੂਰ ‘ਸਵਾਮੀ ਵਿਵੇਕਾਨੰਦ ਨੈਸ਼ਨਲ ਐਵਾਰਡ-2026’ ਨਾਲ ਸਨਮਾਨਿਤ

ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ.

ਅਜੀਤ ਡੈਸਕ 13-10-2026
ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਲਈ ‘ਸਵਾਮੀ ਵਿਵੇਕਾਨੰਦ ਨੈਸ਼ਨਲ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜੰਮੂ ਦੇ ਵਿਵਾਂਤਾ ਸਿਟੀ ਸੈਂਟਰ ਵਿਖੇ ਇਕ ਸ਼ਾਨਦਾਰ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਰਵਿੰਦਰ ਸਿੰਘ, ਚੇਅਰਪਰਸਨ, ਇਕ ਉਪਦੇਸ਼ ਮੀਡੀਆ ਸਨ। ਇਸ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਅਹਿਮ ਥੰਮ੍ਹ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖਦੇ ਹਨ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਿੱਖਿਆ ਦੇ ਖੇਤਰ ਵਿੱਚ ਹੋਰ ਬਿਹਤਰ ਕਾਰਜ ਕਰਨ ਲਈ ਪ੍ਰੇਰਨਾ ਦਿੰਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਧਾਰਮਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਤੇ ਡੀ.ਐੱਸ.ਪੀ. ਸੁਖਪਾਲ ਸਿੰਘ ਬਾਬਾ ਬਕਾਲਾ ਵਲੋਂ ਪਬਲਿਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।