ਦਲਿਤ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬਣੀ ਮਾਨ ਸਰਕਾਰ : ਪ੍ਰਧਾਨ ਲੁੱਧੜ
ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਦਲਿਤ ਭਾਈਚਾਰੇ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਆਰਥਿਕ ਮਜਬੂਤੀ ਨਾਲ ਜੁੜੀਆਂ ਯੋਜਨਾਵਾਂ ਨੂੰ ਅਹਿਮੀਅਤ ਦਿੱਤੀ ਹੈ। ਦਲਿਤ ਭਾਈਚਾਰਾ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਢਾਂਚੇ ਦਾ ਵਿਲੱਖਣ ਤੇ ਅਹਿਮ ਹਿੱਸਾ ਹੈ।
ਪ
ਪ੍ਰਧਾਨ ਰਾਜ ਕੁਮਾਰ ਲੁੱਧੜ।
13-10-2026
ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਦਲਿਤ ਭਾਈਚਾਰੇ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਆਰਥਿਕ ਮਜਬੂਤੀ ਨਾਲ ਜੁੜੀਆਂ ਯੋਜਨਾਵਾਂ ਨੂੰ ਅਹਿਮੀਅਤ ਦਿੱਤੀ ਹੈ। ਦਲਿਤ ਭਾਈਚਾਰਾ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਢਾਂਚੇ ਦਾ ਵਿਲੱਖਣ ਤੇ ਅਹਿਮ ਹਿੱਸਾ ਹੈ। ਜਿਸ ਕਰਕੇ ਇਨ੍ਹਾਂ ਦੇ ਹੱਕਾਂ, ਸਨਮਾਨ ਤੇ ਬਰਾਬਰ ਦੇ ਮੌਕਿਆਂ ਦੀ ਰਾਖੀ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ। ਉਪਰੋਕਤ ਵਿਚਾਰ ਆਮ ਆਦਮੀ ਪਾਰਟੀ ਵਿਚ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਪੱਤਰਕਾਰ ਮੁਲਾਕਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਰਾਹੀ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ 51,000 ਰੁਪਏ ਵਿੱਤੀ ਸਹਾਇਤਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ‘ਪੋਸਟ ਮੈਟਰਿਕ ਵਜੀਫਾ ਯੋਜਨਾ’ ਮਾਵਾਂ ਧੀਆਂ ਸਨਮਾਨ ਯੋਜਨਾ ਤਹਿਤ ਐੱਸ. ਸੀ. ਭਾਈਚਾਰੇ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਭਲਾਈ ਵਿਭਾਗ ਦੀਆਂ ਹੋਰ ਸਕੀਮਾਂ ਲੋੜਵੰਦ ਪਰਿਵਾਰਾਂ ਲਈ ਮਹੱਤਵਪੂਰਨ ਹਨ। ਸਰਪੰਚ ਲੁੱਧੜ ਨੇ ਜ਼ੋਰ ਦੇ ਕੇ ਕਿਹਾ ਕਿ ਦਲਿਤ ਭਾਈਚਾਰੇ ਦੀ ਤਰੱਕੀ ਸਿਰਫ ਐਲਾਨਾਂ ਜਾਂ ਕਾਗਜੀ ਯੋਜਨਾਵਾਂ ਨਾਲ ਨਹੀਂ ਹੋ ਸਕਦੀ, ਸਗੋਂ ਇਸ ਲਈ ਜ਼ਮੀਨੀ ਪੱਧਰ ’ਤੇ ਨਤੀਜੇ ਦਿਖਾਈ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੱਕੀਆਂ ਗਲੀਆਂ, ਨਿਕਾਸੀ ਪ੍ਰਬੰਧ, ਪੀਣ ਵਾਲਾ ਸਾਫ ਪਾਣੀ, ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੀ ਅਜਿਹੇ ਮੁੱਦੇ ਹਨ ਜਿਨ੍ਹਾਂ ਦਾ ਸਿੱਧਾ ਸੰਬੰਧ ਦਲਿਤ ਪਰਿਵਾਰਾਂ ਦੀ ਰੋਜਾਨਾ ਜ਼ਿੰਦਗੀ ਨਾਲ ਹੈ। ਜੋ ਇਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਮਿਲਣਾ ਜਰੂਰੀ ਹੈ।