14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ

ਅਟਾਰੀ/ਅੰਮ੍ਰਿਤਸਰ, 13 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਭਗਤ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬਾ ਜੀ, ਮੇਨ ਬਾਜ਼ਾਰ ਅਟਾਰੀ ਵਿਖੇ ਅੱਜ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 150 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀ ਗਈ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਜਿਊਣ ਦਾ ਪ੍ਰਣ ਕੀਤਾ।

ਅਜੀਤ ਡੈਸਕ 14-10-2026
ਅਟਾਰੀ/ਅੰਮ੍ਰਿਤਸਰ, 13 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਭਗਤ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬਾ ਜੀ, ਮੇਨ ਬਾਜ਼ਾਰ ਅਟਾਰੀ ਵਿਖੇ ਅੱਜ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 150 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀ ਗਈ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਜਿਊਣ ਦਾ ਪ੍ਰਣ ਕੀਤਾ। ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਸ੍ਰੀ ਸਹਿਜ ਪਾਠ ਲਹਿਰ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ ਵਲੋਂ ਕੀਤੇ ਗਏ ਵਿਸ਼ੇਸ਼ ਧਰਮ ਪ੍ਰਚਾਰ ਯਤਨਾਂ ਸਦਕਾ ਨੇਪਰੇ ਚੜ੍ਹਿਆ। ਅੰਮ੍ਰਿਤ ਸੰਚਾਰ ਤੋਂ ਪਹਿਲਾਂ ਹਫ਼ਤੇ ਭਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਕਰਵਾਏ ਗਏ । ਇਸ ਦੌਰਾਨ ਭਾਈ ਜੱਸਾ ਸਿੰਘ, ਭਾਈ ਸੋਨੂ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਲਵਪ੍ਰੀਤ ਸਿੰਘ ਦੇ ਪ੍ਰਚਾਰਕ ਅਤੇ ਕੀਰਤਨੀ ਜਥਿਆਂ ਨੇ ਵੱਖ-ਵੱਖ ਪਿੰਡਾਂ ਵਿਚ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ । ਤਾਬਿਆਦਾਰ ਗੁਰਮਤਿ ਅਕੈਡਮੀ ਅਟਾਰੀ ਦੇ ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਸਮਾਗਮ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਕਥਾਵਾਚਕ ਭਾਈ ਗੁਰਦੀਪ ਸਿੰਘ ਅਟਾਰੀ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਬੀਬੀ ਰਮਨਦੀਪ ਕੌਰ, ਸੰਤੋਖ ਸਿੰਘ, ਬਾਬਾ ਭਜਨ ਸਿੰਘ ਗ੍ਰੰਥੀ, ਪੂਰਨ ਸਿੰਘ, ਅੰਗਰੇਜ਼ ਸਿੰਘ, ਮੁਖਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਪਿਛਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਨੇ ਸੂਬੇਦਾਰ ਹਰਜੀਤ ਸਿੰਘ ਦੇ ਨੌਜਵਾਨ ਸਪੁੱਤਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਪ੍ਰਧਾਨ ਸੰਜੀਵ ਭੰਡਾਰੀ ਨੇ ਕੀਤਾ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।