ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਚੋਗਾਵਾਂ, 13 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਯੋਗ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਕਿਸਾਨਾਂ ਵਲੋਂ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ।
ਅਜੀਤ ਡੈਸਕ
14-10-2026