14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼ : ਰਾਣਾ ਲੋਪੋਕੇ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਅਤੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਪਿੰਡ ਕੋਟਲੀ ਕੋਰੋਟਾਣਾ ਵਿਖੇ ਯੂਥ ਆਗੂ ਜਸਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 14-10-2026
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਅਤੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਪਿੰਡ ਕੋਟਲੀ ਕੋਰੋਟਾਣਾ ਵਿਖੇ ਯੂਥ ਆਗੂ ਜਸਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਹੁਣ ਲੋਕ ਸਰਕਾਰ ਤੋਂ ਆਪਣੇ ਸਵਾਲਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਜਵਾਬ ਮੰਗ ਰਹੇ ਹਨ। ਰਾਣਾ ਲੋਪੋਕੇ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਲੋਕਾਂ ਦੀ ਆਵਾਜ਼ ਬਣਨ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਸਲਵਿੰਦਰ ਸਿੰਘ ਕੋਟਲੀ, ਜਸਪਾਲ ਸਿੰਘ ਸੰਧੂ, ਦਲਬੀਰ ਸਿੰਘ, ਰਣਬੀਰ ਸਿੰਘ ਰਾਣਾ ਕੋਟਲੀ, ਸੋਹਣ ਸਿੰਘ, ਪੰਚਾਇਤ ਮੈਂਬਰ ਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਪੀ.ਏ. ਸੁਖਬੀਰ ਸਿੰਘ, ਜਸਵਿੰਦਰ ਸਿੰਘ, ਜਗਬੀਰ ਸਿੰਘ, ਨਿਰਮਲ ਸਿੰਘ, ਅਰਵਿੰਦਰ ਸਿੰਘ, ਮੈਂਬਰ ਪੰਚਾਇਤ ਜਸਪਾਲ ਸਿੰਘ ਚੌਕੀਦਾਰ, ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ, ਵਰਿੰਦਰ ਸਿੰਘ, ਸੁਖਦੇਵ ਸਿੰਘ ਅਤੇ ਕੇ.ਬੀ. ਜਸਤਰਵਾਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਨਿਤਿਕਾ ਸੇਠੀ ‘ਅਕਾਦਮਿਕ ਲੀਡਰਸ਼ਿਪ ਸਮਿਟ ਐਵਾਰਡ-2026’ ਨਾਲ ਸਨਮਾਨਿਤ ਅਗਲੀ ਖ਼ਬਰ ਨਹੀਂ ਰਹੇ ਗੁਰਮੇਜ ਕੌਰ ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।