ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ: ਅਮਰੀਕ ਸਿੰਘ ਬਿੱਟਾ
ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ।
ਅਜੀਤ ਡੈਸਕ
15-10-2026