15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪਿੰਡ ਮਾਕੋਵਾਲ ਵਿਖੇ ਨਵੇਂ ਬਣਾਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ.

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਨਾਲ ਖੜ੍ਹੇ ਐੱਸ.ਐੱਮ.ਓ ਡਾ: ਨੋਬਲ ਭਾਟੀਆ, ਜੇ.ਈ ਰਣਜੀਤ ਸਿੰਘ, ਕਸ਼ਮੀਰ ਸਿੰਘ ਮਾਕੋਵਾਲ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 15-10-2026
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪਿੰਡ ਮਾਕੋਵਾਲ ਵਿਖੇ ਨਵੇਂ ਬਣਾਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿਚ 154 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ । ਵਿਧਾਇਕ ਸ. ਧਾਲੀਵਾਲ ਨੇ ਦੱਸਿਆ ਕਿ ਅੱਜ ਹਲਕਾ ਅਜਨਾਲਾ ਅੰਦਰ ਪਿੰਡ ਮਾਕੋਵਾਲ ਤੋਂ ਇਲਾਵਾ ਸਰਹੱਦੀ ਪਿੰਡ ਜਗਦੇਵ ਖ਼ੁਰਦ, ਘੋਹਨੇਵਾਲਾ, ਗੁਰੂ ਕਾ ਬਾਗ, ਵਿਛੋਆ, ਥੋਬਾ, ਸੈਂਸਰਾ ਕਲਾਂ, ਚੱਕਡੋਗਰਾਂ, ਸਾਰੰਗਦੇਵ ਅਤੇ ਮਹਿਲਾਂਵਾਲਾ ਵਿਖੇ ਬਣਾਏ ਮੁਹੱਲਾ ਕਲੀਨਿਕਾਂ ਤੇ 2.75 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਭਲਾ ਪਿੰਡ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ) ਵਲੋਂ ਬਣਾਏ ਜਾ ਰਹੇ ਕ੍ਰਿਕਟ ਸਟੇਡੀਅਮ ਦੀ ਜ਼ਮੀਨ ਦੀ ਖ਼ਰੀਦ ਵਿਚ ਕਥਿਤ ਘੁਟਾਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮਾਮਲਾ ਦਰਜ ਕਰਨ ਸੰਬੰਧੀ ਚਿੱਠੀ ਲਿਖੇ ਜਾਣ ਦੇ ਮਾਮਲੇ ’ਤੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਰਸ਼ਮੀ ਵਿੱਜ, ਐੱਸ.ਐੱਮ.ਓ ਰਮਦਾਸ ਡਾ: ਨੋਬਲ ਭਾਟੀਆ, ਐਕਸੀਅਨ ਦਿਲਬਾਗ ਸਿੰਘ, ਐੱਸ.ਡੀ.ਓ. ਲਖਬੀਰ ਸਿੰਘ, ਮੈਡੀਕਲ ਅਫ਼ਸਰ ਡਾ: ਸੌਰਭ ਕਪਿਲ, ਸਾਬਕਾ ਸਰਪੰਚ ਕਸ਼ਮੀਰ ਸਿੰਘ ਮਾਕੋਵਾਲ, ਜੇ.ਈ ਰਣਜੀਤ ਸਿੰਘ ਅਜਨਾਲਾ ਅਤੇ ਗਗਨਦੀਪ ਸਿੰਘ, ਸਾਹਿਬ ਸਿੰਘ, ਬਲਾਕ ਐਜੂਕੇਟਰ ਜਗਦੀਪ ਸਿੰਘ ਜੌਹਲ, ਗੁਰਇਕਬਾਲ ਸਿੰਘ, ਬਿਕਰਮਜੀਤ ਸਿੰਘ, ਡਾ: ਅਸੀਸ, ਕੰਵਲਜੀਤ ਕੌਰ, ਫਾਰਮਾਸਿਸਟ ਸਾਹਿਲ, ਕਿਰਪਾਲ ਸਿੰਘ, ਮੁਖਤਾਰ ਸਿੰਘ, ਗੁਰਮੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਥਾਣਾ ਕੱਥੂਨੰਗਲ ਤੇ ਚਾਚੇ ਤੋਂ ਤੰਗ ਪ੍ਰੇਸ਼ਾਨ ਹੋਏ ਨੌਜਵਾਨ ਘਰ ਛੱਡਣ ਲਈ ਹੋ ਰਹੇ ਮਜਬੂਰ ਅਗਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।