19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਧਾਲੀਵਾਲ ਵਲੋਂ ਵਾਰਡ ਨੰਬਰ 6 ਅਜਨਾਲਾ ਵਿਚ ਘਰ-ਘਰ ਸੰਪਰਕ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਦੇਰ ਸ਼ਾਮ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 6 ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਯੋਗ ਪਰਿਵਾਰ ਆਪਣੇ ਹੱਕਾਂ ਅਤੇ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਅਜੀਤ ਡੈਸਕ 19-10-2026
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਦੇਰ ਸ਼ਾਮ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 6 ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਯੋਗ ਪਰਿਵਾਰ ਆਪਣੇ ਹੱਕਾਂ ਅਤੇ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਗਰੂਕ ਕਰਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਅਜਨਾਲਾ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਿਚ ਪਿਛਲੇ ਸਮੇਂ ਦੌਰਾਨ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਮੁੜ ਸੱਤਾ ਵਿਚ ਆ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਏਗੀ। ਇਸ ਮੌਕੇ ਸ਼ਹਿਰੀ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਅਵਿਨਾਸ਼ ਮਸੀਹ, ਸ਼ਿਵਦੀਪ ਸਿੰਘ ਚਾਹਲ, ਹਲਕਾ ਕੋਆਰਡੀਨੇਟਰ ਰਮੇਸ਼ ਮਹਾਜਨ, ਪੀ.ਏ ਮੁਖਤਿਆਰ ਸਿੰਘ, ਰਛਪਾਲ ਸਿੰਘ ਕੋਟਲਾ, ਸੁਖਦਿਆਲ ਸਿੰਘ ਭੱਖਾ ਅਤੇ ਦਿਲਬਾਗ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਭੂ ਸ੍ਰੀ ਰਾਮ ਦੀਆਂ ਲੀਲ੍ਹਾਵਾਂ ਦਾ ਮਰਮ ਅਧਿਆਤਮਿਕ ਗਿਆਨ ਨਾਲ ਹੀ ਸਮਝਿਆ ਜਾ ਸਕਦਾ –ਸਾਧਵੀ ਵਿਰੇਸ਼ਾ ਭਾਰਤੀ ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਤੀ ਮਾਨ ਸਰਕਾਰ ਗੰਭੀਰਤਾ ਦਿਖਾਵੇ-ਰਾਜ ਕੁਮਾਰ ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।